ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤਦੇ ਸਮੇਂ ਵਾਪਰ ਗਿਆ ਭਿਆਨਕ ਹਾਦਸਾ, 2 ਲੋਕਾਂ ਦੀ ਹੋ ਗਈ ਦਰਦਨਾਕ ਮੌਤ

Saturday, Sep 28, 2024 - 02:12 AM (IST)

ਭਵਾਨੀਗੜ੍ਹ (ਕਾਂਸਲ)- ਸਥਾਨਕ ਇਲਾਕੇ ’ਚ ਵਾਪਰੇ ਇਕ ਸੜਕ ਹਾਦਸੇ ’ਚ ਪਿੰਡ ਨਮਾਦਾ ਵਿਖੇ ਮੱਥਾ ਟੇਕ ਕੇ ਪਰਤ ਰਹੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਦੋ ਵਾਹਨ ਚਾਲਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। 

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਲੁਹਾਰ ਮਾਜਰਾ ਨਾਭਾ ਨੇ ਸਥਾਨਕ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਭਰਾ ਗੁਰਪ੍ਰਤਾਪ ਸਿੰਘ ਲੰਘੇ 25 ਸਤੰਬਰ ਨੂੰ ਪਿੰਡ ਨਮਾਦਾ ਵਿਖੇ ਮੱਥਾ ਟੇਕ ਕੇ ਆਪਣੇ ਮੋਟਰਸਾਈਕਲ ਰਾਹੀਂ ਵਾਪਸ ਆਪਣੇ ਪਿੰਡ ਲੁਹਾਰ ਮਾਜਰਾ ਨੂੰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ’ਚ ਪਿੰਡ ਮਾਝਾ ਵਿਖੇ ਪੁਲੀ ਤੋਂ ਥੋੜਾ ਅੱਗੇ ਇਕ ਤੇਜ਼ ਰਫਤਾਰ ਸਵਿਫਟ ਕਾਰ ਦੇ ਚਾਲਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦਾ ਭਰਾ ਸੜਕ ’ਤੇ ਡਿੱਗ ਪਿਆ।

ਇਸ ਦੌਰਾਨ ਪਿੱਛੋਂ ਆ ਰਹੀ ਇਕ ਫਾਰਚੂਨਰ ਕਾਰ ਉਸ ਦੇ ਭਰਾ ਦੇ ਉਪਰ ਚੜ੍ਹ ਗਈ ਤੇ ਸਵਿਫਟ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਕਾਰਨ ਇਸ ਹਾਦਸੇ ’ਚ ਉਸ ਦਾ ਭਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਉਨ੍ਹਾਂ ਦੱਸਿਆ ਗੰਭੀਰ ਰੂਪ ’ਚ ਜ਼ਖਮੀ ਹੋਏ ਗੁਰਪ੍ਰਤਾਪ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਨਾਭਾ ਵਿਖੇ ਲਿਜਾਇਆ ਗਿਆ ਜਿਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਵਿਫਟ ਕਾਰ ਦੇ ਨਾਮਾਲੂਮ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਆਹ ਦੇ 25 ਦਿਨਾਂ ਬਾਅਦ ਹੀ ਉੱਜੜ ਗਈ ਦੁਨੀਆ ; ਕੌਂਸਲਰ ਤੋਂ ਤੰਗ ਆ ਕੇ ਨੌਜਵਾਨ ਨੇ ਜੋ ਕੀਤਾ....

 

ਇਸੇ ਤਰ੍ਹਾਂ, ਇਕ ਹੋਰ ਮਾਮਲੇ ’ਚ ਜਗਸੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਭੱਟੀਵਾਲ ਕਲਾਂ ਨੇ ਸਥਾਨਕ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪਿਤਾ ਕਰਨੈਲ ਸਿੰਘ ਅਤੇ ਉਸ ਦੀ ਭੈਣ ਗੁਰਮੀਤ ਕੌਰ ਜਦੋਂ ਪਿੰਡ ਨਮਾਦਾ ਵਿਖੇ ਮੱਥਾ ਟੇਕ ਕੇ ਆਪਣੇ ਮੋਟਰਸਾਈਕਲ ਰਾਹੀਂ ਪਿੰਡ ਕਾਲਾਝਾੜ ਨੂੰ ਜਾ ਰਹੇ ਸਨ। ਇਸ ਦੌਰਾਨ ਕਾਲਾਝਾੜ ਕੱਟ ਨਜ਼ਦੀਕ ਇਕ ਤੇਜ਼ ਰਫਤਾਰ ਬੁਲੇਟ ਮੋਟਰਸਾਈਕਲ ਨੇ ਆਪਣਾ ਮੋਟਰਸਾਈਕਲ ਪਿੱਛੋਂ ਲਿਆ ਕੇ ਉਸ ਦੇ ਪਿਤਾ ਦੇ ਮੋਟਰਸਾਈਕਲ ’ਚ ਮਾਰਿਆ। 

ਇਸ ਕਾਰਨ ਉਸ ਦੇ ਪਿਤਾ ਅਤੇ ਭੈਣ ਦੋਵੇਂ ਸੜਕ ’ਤੇ ਡਿੱਗ ਪਏ ਅਤੇ ਉਨ੍ਹਾਂ ਦੇ ਕਾਫ਼ੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੇ ਪਿਤਾ ਕਰਨੈਲ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਜਗਸੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬੁਲੇਟ ਮੋਟਰਸਾਈਕਲ ਚਾਲਕ ਰੋਹਿਤ ਜਿੰਦਲ ਵਾਸੀ ਰੇਲਵੇ ਰੋਡ ਸੁਨਾਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੋਇਆ ਬੇਹੱਦ ਦਰਦਨਾਕ ਹਾਦਸਾ ; ਪਿਓ-ਧੀ ਇਕੱਠੇ ਦੁਨੀਆ ਨੂੰ ਕਹਿ ਗਏ ਅਲਵਿਦਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News