ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਦੀ ਲਪੇਟ 'ਚ ਆਉਣ ਨਾਲ 2 ਨੌਜਵਾਨਾਂ ਦੀ ਹੋਈ ਮੌਤ (ਵੀਡੀਓ)

Saturday, Mar 02, 2024 - 02:20 AM (IST)

ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਦੀ ਲਪੇਟ 'ਚ ਆਉਣ ਨਾਲ 2 ਨੌਜਵਾਨਾਂ ਦੀ ਹੋਈ ਮੌਤ (ਵੀਡੀਓ)

ਹੁਸ਼ਿਆਰਪੁਰ (ਰਾਜਪੂਤ)- ਬੀਤੇ ਦਿਨੀਂ ਹੁਸ਼ਿਆਰਪੁਰ 'ਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਉਕਤ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਸਨ। ਮਿੰਨੀ ਬੱਸ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਸਕੂਲ ਵੈਨ ਨੇ 3 ਸਾਲਾ ਬੱਚੇ ਨੂੰ ਦਰੜਿਆ, ਤੜਫ਼-ਤੜਫ਼ ਕੇ ਹੋਈ ਮਾਸੂਮ ਦੀ ਮੌਤ, ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਜਾਣਕਾਰੀ ਮੁਤਾਬਕ ਪਿੰਡ ਫਲਾਹੀ ਦੇ ਨਜਦੀਕ ਪ੍ਰਾਈਵੇਟ ਬੱਸ ਦੀ ਲਪੇਟ 'ਚ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਤਿੰਦਰ ਅਤੇ ਸਤਵਿੰਦਰ ਦੋਵੇਂ ਨਿਵਾਸੀ ਪਿੰਡ ਹਰਮੋਏ ਵਜੋਂ ਹੋਈ ਹੈ। ਉਹ ਆਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ ਆਪਣੇ ਪਿੰਡ ਜਾ ਰਹੇ ਸੀ ਕਿ, ਉਸ ਦੌਰਾਨ ਉਹ ਹੁਸ਼ਿਆਰਪੁਰ ਨੂੰ ਆ ਰਹੀ ਪ੍ਰਾਈਵੇਟ ਬੱਸ ਮੱਲੀ ਦੀ ਲਪੇਟ ਵਿਚ ਆ ਗਏ। ਸਿੱਟੇ ਵਜੋਂ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News