ਤਰਨਤਾਰਨ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਦਰਦਨਾਕ ਮੌਤ

Monday, Oct 17, 2022 - 12:14 AM (IST)

ਤਰਨਤਾਰਨ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਦਰਦਨਾਕ ਮੌਤ

ਤਰਨਤਾਰਨ (ਰਮਨ, ਵਿਜੇ) : ਬੀਤੀ ਰਾਤ ਜ਼ਿਲ੍ਹੇ ਅਧੀਨ ਫਤਿਆਬਾਦ ਤੋਂ ਹਰੀਕੇ ਰੋਡ 'ਤੇ ਪੈਂਦੇ ਪਿੰਡ ਡੇਹਰਾ ਸਾਹਿਬ ਵਿਖੇ ਇਕ ਟਰੱਕ ਨੰ. PB 13 AR 6805 ਖਰਾਬ ਹੋਣ ਕਾਰਨ ਰੋਡ 'ਤੇ ਖੜ੍ਹਾ ਸੀ ਅਤੇ ਟਰੈਕਟਰ-ਟਰਾਲੀ ਨੂੰ ਟਰਾਲਾ ਨੰ. PB 05 AB 1521 ਵੱਲੋਂ ਜ਼ੋਰਦਾਰ ਟੱਕਰ ਮਾਰਨ ਕਾਰਨ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਉਸ ਵੇਲੇ ਵਾਪਰੀ ਜਦੋਂ ਦੋਵੇਂ ਵਿਅਕਤੀ ਰੋਟੀ ਖਾ ਰਹੇ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਸ ਚੌਕੀ ਡੇਹਰਾ ਸਾਹਿਬ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਲਈ ਜਾਨ, ਔਰਤ ਗੰਭੀਰ ਜ਼ਖ਼ਮੀ

PunjabKesari

ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਡੇਹਰਾ ਸਾਹਿਬ ਪਿੰਡ ਨੇੜੇ ਇਕ ਸੜਕ 'ਤੇ ਖੜ੍ਹੇ ਟਰੱਕ ਅਤੇ ਟਰੈਕਟਰ-ਟਰਾਲੀ ਦੇ ਕੋਲ ਹੀ 2 ਵਿਅਕਤੀ ਰੋਟੀ ਖਾ ਰਹੇ ਸਨ। ਇਸ ਦੌਰਾਨ ਰੈੱਡ ਲਾਈਟ ਜੰਪ ਕਰਕੇ ਆ ਰਹੇ ਟਰਾਲੇ ਨੇ ਖੜ੍ਹੇ ਟਰੱਕ ਅਤੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰਾਲਾ ਚਾਲਕ ਨਸ਼ੇ ਦੀ ਹਾਲਤ ਵਿਚ ਸੀ। ਇਸ ਦੌਰਾਨ ਸੁਖਦੇਵ ਸਿੰਘ ਵਾਸੀ ਖਾਨ ਛਾਪੜੀ ਅਤੇ ਜ਼ਿਲ੍ਹਾ ਮੋਗਾ ਵਾਸੀ ਮੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਸ ਚੌਕੀ ਡੇਹਰਾ ਸਾਹਿਬ ਦੇ ਇੰਚਾਰਜ ਏ.ਐੱਸ.ਆਈ. ਮਨਜੀਤ ਸਿੰਘ ਸਮੇਤ ਪੁਲਸ ਪਾਰਟੀ ਵੱਲੋਂ ਦੋਵਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਬੰਬੀਹਾ ਗਰੁੱਪ ਦੇ 2 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਪੁਲਸ ਨੇ ਕੀਤੇ ਵੱਡੇ ਖ਼ੁਲਾਸੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News