ਦਵਾਈ ਲੈਣ ਜਾ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ, ਸੋਚਿਆ ਨਹੀਂ ਸੀ ਜੋ ਹੋ ਗਿਆ

11/21/2023 9:00:21 PM

ਮੋਗਾ (ਗੋਪੀ ਰਾਊਕੇ, ਅਜ਼ਾਦ) : ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਇਕ ਅਲਟੋ ਕਾਰ ਦੀ ਖੜ੍ਹੀ ਟਰੈਕਟਰ-ਟਰਾਲੀ ਨਾਲ ਟੱਕਰ 'ਚ ਕਾਰ ਸਵਾਰ ਪਿਓ-ਧੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਪਤਾ ਲੱਗਾ ਹੈ, ਜਦੋਂ ਕਿ ਕਾਰ ਚਾਲਕ ਜ਼ਖ਼ਮੀ ਹੋਇਆ ਹੈ।

ਇਹ ਵੀ ਪੜ੍ਹੋ : CM ਮਾਨ ਨੇ ਰਾਜਸਥਾਨ 'ਚ ਪ੍ਰਚਾਰ ਦੌਰਾਨ ਕੀਲੇ ਲੋਕ ਤੇ ਵਿਰੋਧੀਆਂ ਨੂੰ ਲਾਏ ਰਗੜੇ

ਮਿਲੀ ਜਾਣਕਾਰੀ ਅਨੁਸਾਰ ਪਿੰਡ ਧੂੜਕੋਟ ਰਣਸੀਂਹ ਨਿਵਾਸੀ ਬੇਅੰਤ ਸਿੰਘ (24) ਆਪਣੇ ਨਾਨਾ ਮੇਹਰ ਸਿੰਘ (75) ਨੂੰ ਦਵਾਈ ਦਿਵਾਉਣ ਲਈ ਆਪਣੀ ਮਾਤਾ ਹਰਪ੍ਰੀਤ ਕੌਰ (45) ਨਾਲ ਮੋਗਾ ਜਾ ਰਿਹਾ ਸੀ, ਜਦੋਂ ਉਹ ਬੁੱਟਰ ਕਲਾਂ ਦੇ ਕੋਲ ਪੁੱਜੇ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਖੜ੍ਹੇ ਟਰੈਕਟਰ-ਟਰਾਲੀ 'ਚ ਜਾ ਵੱਜੀ, ਜਿਸ ਨਾਲ ਉਸ ਦੇ ਨਾਨਾ ਅਤੇ ਮਾਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਬੇਅੰਤ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਮੋਗਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਬੱਧਨੀ ਕਲਾਂ ਦੇ ਪੁਲਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਪੋਸਟਮਾਰਟਮ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News