ਕਪੂਰਥਲਾ ''ਚ ਖਾਣਾ ਖਾਣ ਤੋਂ ਬਾਅਦ 28 ਮੰਦਬੁੱਧੀ ਬੱਚੇ ਬੀਮਾਰ, 2 ਦੀ ਮੌਤ

08/02/2016 1:46:24 PM

ਕਪੂਰਥਲਾ : ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਇਕ ਮੰਦ ਬੁੱਧੀ ਆਸ਼ਰਮ ''ਚ ਸੋਮਵਾਰ ਦੀ ਰਾਤ ਨੂੰ ਖਾਣਾ ਖਾਣ ਤੋਂ ਬਾਅਦ 32 ਬੱਚਿਆਂ ਦੀ ਹਾਲਤ ਖਰਾਬ ਹੋ ਗਈ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ। ਇਨ੍ਹਾਂ ''ਚੋਂ 28 ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦੋਂ ਕਿ 2 ਬੱਚਿਆਂ ਦੀ ਮੰਗਲਵਾਰ ਦੀ ਸਵੇਰ ਨੂੰ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਦੌਰਾਨ ਆਸ਼ਰਮ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। 
ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਦੀ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਜਦੋਂ ਬੱਚੇ ਸੌਣ ਲੱਗੇ ਤਾਂ ਕੁਝ ਬੱਚਿਆਂ ਨੇ ਸਿਹਤ ਖਰਾਬ ਹੋਣ ਦੀ ਗੱਲ ਕਹੀ। ਪਹਿਲਾਂ ਤਾਂ ਆਸ਼ਰਮ ਦੇ ਪ੍ਰਬੰਧਕਾਂ ਨੇ ਇਸ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਪਰ ਦੇਖਦੇ ਹੀ ਦੇਖਦੇ ਹੋਰ ਬੱਚੇ ਵੀ ਬੀਮਾਰ ਹੋਣ ਲੱਗੇ। ਇਨ੍ਹਾਂ ਸਾਰੇ ਬੱਚਿਆਂ ਨੂੰ ਤੁਰੰਤ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਦੋ ਬੱਚਿਆਂ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ, ਜਦੋਂ ਕਿ ਬਾਕੀ ਬੱਚੇ ਹਸਪਤਾਲ ''ਚ ਇਲਾਜ ਅਧੀਨ ਹਨ।
ਮੌਕੇ ''ਤੇ ਪੁਲ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਪਹੁੰਚ ਚੁੱਕੇ ਹਨ। ਹਸਪਤਾਲ ਪੁੱਜੇ ਡਿਪਟੀ ਕਮਿਸ਼ਨਰ ਜਸਕਰਨ ਸਿੰਘ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਸ਼ਰਮ ਇਸ ਦੇ ਲਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Babita Marhas

News Editor

Related News