ਅੰਮ੍ਰਿਤਸਰ 'ਚ ਵੱਡੀ ਵਾਰਦਾਤ, 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਵਿਅਕਤੀ 'ਤੇ ਕੀਤਾ ਹਮਲਾ, ਚਲਾਈਆਂ ਗੋਲੀਆਂ
Tuesday, Feb 06, 2024 - 03:08 PM (IST)
ਅੰਮ੍ਰਿਤਸਰ (ਜਸ਼ਨ)- ਮਜੀਠਾ ਰੋਡ ਨੇੜੇ 88 ਫੁੱਟ ਰੋਡ ’ਤੇ ਦਿਨ-ਦਿਹਾੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 2 ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਅੰਨ੍ਹੇਵਾਹ 5 ਗੋਲੀਆਂ ਚਲਾ ਦਿੱਤੀਆਂ। ਇਹ ਸਾਰਾ ਮਾਮਲਾ ਪੁਰਾਣੀ ਰੰਜਿਸ਼ ਕਾਰਨ ਵਾਪਰਿਆ ਹੈ। ਗੰਭੀਰ ਜ਼ਖ਼ਮੀ ਨੌਜਵਾਨ ਗੁਰਕੀਰਤ ਸੰਧੂ ਕਾਲੋਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਜ਼ਖ਼ਮੀ ਨੌਜਵਾਨ ਦੀ ਹਾਲਤ ਸਥਿਰ ਹੈ ਪਰ ਉਸ ਦੀ ਕਮਰ ਵਿਚ ਗੋਲੀ ਲੱਗਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਪੁਲਸ ਦੇ ਉੱਚ ਅਧਿਕਾਰੀ ਅਤੇ ਪੁਲਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਇਸ ਸਬੰਧੀ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਕੀਰਤ ਦੇ ਪਿਤਾ ਰਾਜੀਵ ਧਵਨ, ਮਾਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਮੁੰਡਾ ਗੁਰਕੀਰਤ ਚੌਕ ਕੁੰਡਾ ਵਾਲਾ ਨੇੜੇ ਇਕੱਲਾ ਜਾ ਰਿਹਾ ਸੀ ਤਾਂ ਉਸੇ ਸਮੇਂ ਕੁਝ ਨੌਜਵਾਨਾਂ ਨੇ ਉਸ ’ਤੇ ਤਾਬੜਤੋੜ ਪੰਜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਕਮਰ ਦੇ ਹੇਠਾ ਗੋਲੀ ਲੱਗ ਗਈ ਅਤੇ ਗੁਰਕੀਰਤ ਮੌਕੇ ’ਤੇ ਹੇਠਾਂ ਡਿੱਗ ਗਿਆ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਉਨ੍ਹਾਂ ਨੇ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਗੋਲੀਆਂ ਚਲਾਉਣ ਵਾਲਾ ਕੋਈ ਹੋਰ ਨਹੀਂ ਸਗੋਂ ਉਸ ਦੇ ਗੁਆਂਢ ਵਿਚ ਰਹਿਣ ਵਾਲਾ ਨੌਜਵਾਨ ਸੀ ਅਤੇ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਇੱਕ ਸਾਲ ਤੋਂ ਪੁਰਾਣੀ ਰੰਜਿਸ਼ ਚੱਲ ਰਹੀ ਸੀ ਪਰ ਉਸ ਨੂੰ ਡਰ ਸੀ ਕਿ ਇਹ ਕਿਸੇ ਗੱਲ ਨੂੰ ਲੈ ਕੇ ਕਿਸੇ ਹੱਦ ਤੱਕ ਪਹੁੰਚ ਜਾਵੇਗਾ। ਉਸ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਪਹਿਲਾਂ ਵੀ ਦੋਵਾਂ ਧਿਰਾਂ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ। ਪਤਾ ਲੱਗਾ ਹੈ ਕਿ ਗੋਲੀ ਚਲਾਉਣ ਵਾਲੇ ਧਿਰ ਵੱਲੋਂ ਗੁਰਕੀਰਤ ਅਤੇ ਉਸ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਅਕਸਰ ਗੁਰਕੀਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਸਨ।
ਇਹ ਵੀ ਪੜ੍ਹੋ : ਜਥੇਦਾਰ ਕਾਉਂਕੇ ਕਤਲ ਮਾਮਲਾ : ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ ਪੁਲਸ ਅਧਿਕਾਰੀਆਂ ਨੂੰ ਨੋਟਿਸ
ਗੁਰਕੀਰਤ ਦੇ ਪਿਤਾ ਰਾਜੀਵ ਨੇ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਪੁੱਤਰ ਸੜਕ ’ਤੇ ਡਿੱਗਿਆ ਤਾਂ ਉਨ੍ਹਾਂ ਨੇ 100 ਨੰਬਰ ’ਤੇ ਫੋਨ ਕੀਤਾ। ਕਾਫੀ ਸਮਾਂ ਬੀਤ ਜਾਣ ’ਤੇ ਵੀ ਜਦੋਂ ਮੌਕੇ ’ਤੇ ਕੋਈ ਨਾ ਆਇਆ ਤਾਂ ਉਸ ਦੇ ਮੁੰਡੇ ਦੀ ਹਾਲਤ ਦੇਖ ਕੇ ਉਹ ਖੁਦ ਉਸ ਨੂੰ ਸਿਵਲ ਹਸਪਤਾਲ ਲੈ ਗਏ। ਉੱਥੇ ਗੁਰਕੀਰਤ ਦੀ ਸਥਿਰ ਦੱਸੀ ਜਾ ਰਹੀ ਹੈ ਪਰ ਉਸ ਦੀ ਕਮਰ ਦੇ ਹੇਠਾਂ ਗੋਲੀ ਲੱਗਣ ਕਾਰਨ ਉਸ ਨੂੰ ਹੁਣ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਥਾਣਾ ਸਦਰ ਦੀ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦੇ ਉੱਚ ਅਧਿਕਾਰੀ ਏ. ਡੀ. ਸੀ. ਪੀ ਪ੍ਰਭਜੋਤ ਸਿੰਘ ਵਿਰਕ ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਇੱਕ ਗੋਲੀ ਚੱਲੀ ਜੋ ਗੁਰਕੀਰਤ ਨੂੰ ਲੱਗੀ ਪਰ ਇਕ ਚਸ਼ਮਦੀਦ ਔਰਤ ਦਾ ਕਹਿਣਾ ਹੈ ਕਿ ਉਸ ਨੇ ਖੁਦ ਚਾਰ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8