ਸਰਹੱਦ ਨੇੜਿਓਂ 2 ਡਰੋਨ ਅਤੇ 1 ਕਿਲੋ 102 ਗ੍ਰਾਮ ਹੈਰੋਇਨ ਬਰਾਮਦ

Sunday, Nov 17, 2024 - 11:15 AM (IST)

ਤਰਨਤਾਰਨ (ਰਮਨ ਚਾਵਲਾ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਤੌਰ ਉਪਰ ਜਿੱਥੇ 2 ਡਰੋਨ ਬਰਾਮਦ ਕੀਤੇ ਗਏ ਹਨ, ਉਥੇ ਹੀ 1 ਕਿਲੋ 102 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਤਸਕਰਾਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

ਬੀ. ਐੱਸ. ਐੱਫ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨੇਡ਼ੇ ਲੱਗਦੇ ਪਿੰਡ ਡੱਲ ਵਿਖੇ ਬੀ. ਐੱਸ. ਐੱਫ. ਵੱਲੋਂ ਸ਼ਨੀਵਾਰ ਸ਼ਾਮ ਕਰੀਬ ਸਾਢੇ 4 ਵਜੇ ਖੇਤਾਂ ’ਚ ਡਿੱਗੇ ਇਕ ਡਰੋਨ, ਜਿਸਦੇ ਨਾਲ 532 ਗ੍ਰਾਮ ਹੈਰੋਇਨ ਦਾ ਪੈਕਟ ਵੀ ਮੌਜੂਦ ਸੀ ਨੂੰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਦੁਪਹਿਰ ਕਰੀਬ 3 ਵਜੇ ਪਿੰਡ ਡੱਲ ਤੋਂ ਇਕ ਹੋਰ ਡਰੋਨ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਇਸ ਤੋਂ ਇਲਾਵਾ ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡ ਟੀ.ਜੇ ਸਿੰਘ ਦੇ ਖੇਤਾਂ ਵਿਚੋਂ ਡਿੱਗੇ ਹੋਏ 570 ਗ੍ਰਾਮ ਹੈਰੋਇਨ ਵਾਲੇ ਪੈਕਟ ਨੂੰ ਸ਼ਾਮ ਕਰੀਬ 4 ਵਜੇ ਬਰਾਮਦ ਕੀਤਾ ਹੈ। ਬੀ.ਐੱਸ.ਐੱਫ. ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਦੀ ਦੇ ਦੌਰਾਨ ਸ਼ੁਰੂ ਹੋਈ ਧੁੰਦ ਦਾ ਲਾਭ ਲੈਣ ਲਈ ਪਾਕਿਸਤਾਨ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਨੂੰ ਨਾਕਾਮ ਕਰਨ ਲਈ ਬੀ. ਐੱਸ. ਐੱਫ. ਵੱਲੋਂ ਸਖਤੀ ਨਾਲ ਡਿਊਟੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਬੀ. ਐੱਸ. ਐੱਫ. ਵੱਲੋਂ 1 ਕਿਲੋ 102 ਗ੍ਰਾਮ ਹੈਰੋਇਨ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਧੁੰਦ ਕਾਰਨ ਵੱਡਾ ਹਾਦਸਾ, ਬੱਸ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ ਤੇ ਕਈ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News