ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ

Wednesday, Apr 29, 2026 - 12:37 PM (IST)

ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ਼. ਅਤੇ ਥਾਣਾ ਖਾਲੜਾ ਦੀ ਪੁਲਸ ਨੇ ਜਿੱਥੇ 1 ਕਿਲੋ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਉਥੇ ਹੀ ਥਾਣਾ ਖੇਮਕਰਨ ਅਤੇ ਥਾਣਾ ਵਲਟੋਹਾ ਦੀ ਪੁਲਸ ਨੇ ਭਾਰਤੀ ਖੇਤਰ ’ਚ ਪੁੱਜੇ 2 ਡਰੋਨਾਂ ਨੂੰ ਬਰਾਮਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਸ ਸਬੰਧੀ ਵੱਖੋ-ਵੱਖ ਥਾਣਿਆਂ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

PunjabKesari

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਡਲ ਡਿਫੈਂਸ ਡਰੇਨ ਨੇੜੇ ਇਕ ਪੈਕੇਟ ਸ਼ੱਕੀ ਹਾਲਾਤ ਵਿਚ ਡਿੱਗਾ ਪਿਆ ਹੈ। ਜਿਸ ਦੇ ਚੱਲਦਿਆਂ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ਼. ਵੱਲੋਂ ਸਾਂਝੇ ਤੌਰ ’ਤੇ ਚਲਾਏ ਗਏ ਆਪ੍ਰੇਸ਼ਨ ਦੌਰਾਨ ਇਕ ਪੈਕੇਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 1 ਕਿਲੋ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਦੀ ਖੇਪ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਪੁੱਜੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਖੇਮਕਰਨ ਦੀ ਪੁਲਸ ਨੇ ਮਸਤਗੜ੍ਹ ਇਲਾਕੇ ’ਚ ਡਿੱਗੇ ਹੋਏ ਇਕ ਡਰੋਨ ਨੂੰ ਬਰਾਮਦ ਕੀਤਾ ਹੈ। ਜਦਕਿ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਪਿੰਡ ਜਗਤਪੁਰਾ ਵਿਖੇ ਖੇਤਾਂ ’ਚ ਡਿੱਗੇ ਹੋਏ ਇਕ ਡਰੋਨ ਨੂੰ ਟੁੱਟੀ ਹਾਲਤ ’ਚ ਬਰਾਮਦ ਕੀਤਾ ਹੈ। ਜਿਸ ਦੇ ਸਬੰਧ ’ਚ ਵੱਖੋ-ਵੱਖ ਮਾਮਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰ ਲਏ ਗਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News