ਕੌਮਾਂਤਰੀ ਨਸ਼ਾ ਤਸਕਰ ਦੇ 2 ਸਾਥੀ ਹੈਰੋਇਨ, ਜਿੰਦਾ ਕਾਰਤੂਸ ਅਤੇ ਡਰੱਗ ਮਨੀ ਸਣੇ ਕਾਬੂ
Monday, Jul 01, 2019 - 04:03 PM (IST)

ਫਰੀਦਕੋਟ (ਜਗਤਾਰ) - ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਫਰੀਦਕੋਟ ਦੀ ਪੁਲਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦੇ 2 ਸਾਥੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਕਾਬੂ ਕੀਤੇ ਨਸ਼ਾ ਤਸਕਰਾਂ ਕੋਲੋ 32 ਬੋਰ ਪਿਸਟਲ ਦੇ 21 ਜਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਸ ਮੌਕੇ ਯਾਦਵਿੰਦਰ ਸਿੰਘ ਬਾਜਵਾ ਡੀ. ਐੱਸ. ਪੀ. ਇਨਵੈਸਟੀਗੇਸ਼ਨ ਫਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ 2 ਵਿਅਕਤੀਆਂ ਨੂੰ ਹੈਰੋਇਨ, ਜਿੰਦਾ ਕਾਰਤੂਸ ਅਤੇ ਇਕ ਲੱਖ ਰੁਪਏ ਦੀ ਡਰੱਗ ਮਨੀ ਸਣੇ ਕਾਬੂ ਕਰ ਲਿਆ। ਕਾਬੂ ਕੀਤੇ ਉਕਤ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਅੰਮ੍ਰਿਤਸਰ ਤੋਂ ਕਿਸੇ ਨੀਗਰੋ ਕੋਲੋ ਨਸ਼ਾ ਖਰੀਦਦੇ ਸਨ।