ਡੇਰਾਬੱਸੀ ਪੁਲਸ ਨੇ ਅਫ਼ੀਮ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Wednesday, Nov 20, 2024 - 03:17 PM (IST)

ਡੇਰਾਬੱਸੀ ਪੁਲਸ ਨੇ ਅਫ਼ੀਮ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਡੇਰਾਬੱਸੀ (ਗੁਰਜੀਤ, ਵਿਕਰਮ ਜੀਤ) : ਡੇਰਾਬੱਸੀ ਪੁਲਸ ਨੇ ਨਾਕੇਬੰਦੀ ਦੌਰਾਨ 2 ਨਸ਼ਾ ਤਸਕਰਾਂ ਨੂੰ ਇੱਕ ਕਿੱਲੋ 10 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।‌ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਖਰੀਨਾਕੇ ਜ਼ਿਲ੍ਹਾ ਤਰਨਤਾਰਨ ਤੇ ਹਰਨੂਰ ਉਰਫ਼ ਪਵਨ ਪੁੱਤਰ ਵਿਜੈ ਵਾਸੀ ਫਤਿਹਪੁਰ ਚੂੜੀਆਂ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਨੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਡੇਰਾਬੱਸੀ ਕਾਲਜ ਰੋਡ ’ਤੇ ਬੀਤੀ ਰਾਤ ਨਾਕੇਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਵੈਨਯੂ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।

ਕਾਰ ’ਚ ਬੈਠੇ ਦੋਵੇਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇੱਕ ਕਿਲੋ 10 ਗ੍ਰਾਮ ਅਫ਼ੀਮ ਬਰਾਮਦ ਹੋਈ। ਜਿਨ੍ਹਾਂ ਨੂੰ ਪੁਲਸ ਨੇ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮਾਂ ਨੂੰ ਡੇਰਾਬੱਸੀ ਅਦਾਲਤ ’ਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁੱਛਗਿੱਛ ਦੌਰਾਨ ਨਸ਼ਾ ਤਸਕਰਾਂ ਤੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।
 


author

Babita

Content Editor

Related News