ਇਲੈਕਟ੍ਰਾਨਿਕ ਕੰਡੇ ਤੇ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

Saturday, Mar 07, 2026 - 11:11 AM (IST)

ਇਲੈਕਟ੍ਰਾਨਿਕ ਕੰਡੇ ਤੇ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਮੈਟਰੋ ਮਾਲ ਦੇ ਨੇੜੇ ਮੌਜੂਦ ਸੀ। ਇਸੇ ਦੌਰਾਨ ਸਾਹਮਣੇ ਖਾਲੀ ਪਲਾਟ ਵਿੱਚ ਖੜ੍ਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ''ਤੇ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਤੇ ਇੱਕ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ।

ਇਹ ਵੀ ਪੜ੍ਹੋ : ਪੁੱਤ ਨਾ ਹੋਣ ਕਾਰਨ ਪਤੀ ਕਰਦਾ ਸੀ ਤੰਗ, ਪਤਨੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਪੁਲਸ ਟੀਮ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਦੀਪਕ ਪੁੱਤਰ ਸੁਖਦੇਵ ਸਿੰਘ (ਵਾਸੀ ਚਿੱਟੀ ਕਲੋਨੀ) ਤੇ ਚਰਨਜੀਤ ਸਿੰਘ ਪੁੱਤਰ ਮੰਗਲ ਸਿੰਘ (ਵਾਸੀ ਗਗਨਦੀਪ ਕਾਲੋਨੀ) ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News