ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Saturday, Apr 18, 2026 - 11:07 AM (IST)

ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਗੋਨਿਆਣਾ ਮੰਡੀ (ਗੋਰਾ ਲਾਲ) : ਪੰਜਾਬ ’ਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਜੰਗ ’ਚ ਇਕ ਹੋਰ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਥਾਣਾ ਨੇਹੀਆਂਵਾਲਾ ਦੀ ਪੁਲਸ ਨੇ ਐੱਸ. ਐੱਸ. ਪੀ. ਬਠਿੰਡਾ ਜੋਤੀ ਯਾਦਵ ਦੀ ਸਖ਼ਤ ਅਗਵਾਈ ਅਤੇ ਮੁੱਖ ਅਫ਼ਸਰ ਦਿਲਬਾਗ ਸਿੰਘ ਬਰਾੜ ਦੀ ਮਿਹਨਤ ਨਾਲ ਦੋ ਨਸ਼ਾ ਤਸਕਰਾਂ ਨੂੰ 51 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਣੀ ਪੁੱਤਰ ਗੁਰਦੀਪ ਸਿੰਘ ਅਤੇ ਗੁਰਜੀਤ ਸਿੰਘ ਉਰਫ਼ ਜੀਤਾ ਪੁੱਤਰ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਮਹਿਮਾ ਸਰਜਾ ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਹਨ। ਪੁਲਸ ਵੱਲੋਂ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਫ਼ਲ ਕਾਰਵਾਈ ਨਾਲ ਇਲਾਕੇ ’ਚ ਨਸ਼ਾ ਤਸਕਰੀ ਕਰਨ ਵਾਲਿਆਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਈ ਹੈ। ਐੱਸ. ਐੱਸ. ਪੀ. ਜੋਤੀ ਯਾਦਵ ਵੱਲੋਂ ਸਾਫ ਸੰਦੇਸ਼ ਦਿੱਤਾ ਗਿਆ ਹੈ ਕਿ ਜ਼ਿਲ੍ਹਾ ਬਠਿੰਡਾ ’ਚ ਨਸ਼ਾ ਵੇਚਣ ਵਾਲਿਆਂ ਲਈ ਕੋਈ ਥਾਂ ਨਹੀਂ ਅਤੇ ਉਨ੍ਹਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਜਾਰੀ ਰਹੇਗੀ। ਥਾਣਾ ਨੇਹੀਆਂ ਵਾਲਾ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਬਰਾੜ ਦੀ ਟੀਮ ਦੀ ਇਸ ਤੁਰੰਤ ਅਤੇ ਸੁਚੱਜੀ ਕਾਰਵਾਈ ਦੀ ਹਰ ਪਾਸੇ ਤਾਰੀਫ਼ ਹੋ ਰਹੀ ਹੈ, ਕਿਉਂਕਿ ਪੁਲਸ ਨੇ ਬਿਨਾਂ ਕਿਸੇ ਦੇਰੀ ਦੇ ਸੂਚਨਾ ’ਤੇ ਕਾਰਵਾਈ ਕਰਦਿਆਂ ਇਹ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਲਾਕੇ ਦੇ ਲੋਕਾਂ ਨੇ ਪੁਲਸ ਦੇ ਇਸ ਕਦਮ ਨੂੰ ਸਰਾਹਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਇਆ ਜਾ ਸਕਦਾ ਹੈ ਅਤੇ ਸਮਾਜ ’ਚ ਸਾਫ-ਸੁਥਰਾ ਮਾਹੌਲ ਬਣਾਇਆ ਜਾ ਸਕਦਾ 
 


author

Babita

Content Editor

Related News