CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, 5 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

Friday, May 17, 2024 - 06:18 PM (IST)

CIA ਸਟਾਫ਼ ਨੂੰ ਮਿਲੀ ਵੱਡੀ ਸਫ਼ਲਤਾ, 5 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਸੀ. ਆਈ. ਏ. ਸਟਾਫ ਤਰਨ ਤਰਨ ਦੀ ਪੁਲਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ 1 ਕਿਲੋ ਹੈਰੋਇਨ, 2 ਮੋਬਾਇਲ ਫੋਨ, ਇੱਕ ਮੋਟਰਸਾਈਕਲ ਅਤੇ 700 ਰੁਪਏ ਭਾਰਤੀ ਕਰੰਸੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੀ. ਆਈ. ਏ. ਸਟਾਫ ਤਰਨ ਤਾਰਨ ਦੇ ਇੰਚਾਰਜ ਦੀ ਅਗਵਾਈ ਹੇਠ ਪੁਲਸ ਨੇ ਗਸ਼ਤ ਦੌਰਾਨ ਇੱਕ ਮੋਟਰਸਾਈਕਲ ਉੱਪਰ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਜੋ ਪੁਲਸ ਪਾਰਟੀ ਨੂੰ ਵੇਖ ਮੌਕੇ ਤੋਂ ਵਾਪਸ ਖਿਸਕਣ ਲੱਗੇ ਪਰ ਪੁਲਸ ਪਾਰਟੀ ਵੱਲੋਂ ਪਿੱਛਾ ਕਰਦੇ ਹੋਏ ਮੋਟਰਸਾਈਕਲ ਸਵਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਉਨਾਂ ਦੀ ਤਲਾਸ਼ੀ ਲੈਣ ਦੌਰਾਨ 1 ਕਿਲੋ ਹੈਰੋਇਨ,2 ਮੋਬਾਇਲ ਫੋਨ, ਇੱਕ ਮੋਟਰਸਾਈਕਲ ਅਤੇ 700 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। 

ਇਹ ਵੀ ਪੜ੍ਹੋ-  ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਨਦੀਪ ਸਿੰਘ ਉਰਫ ਮਨੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਰਾਜੋਕੇ ਅਤੇ ਗੁਰਤਾਜ ਸਿੰਘ ਉਰਫ ਤਾਜ ਪੁੱਤਰ ਬਲਜੀਤ ਸਿੰਘ ਵਾਸੀ ਰਾਜੋਕੇ ਵਜੋਂ ਹੋਈ ਹੈ।ਇਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ 'ਤੇ ਹੋਰ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਅੱਜ ਬਾਅਦ ਦੁਪਹਿਰ ਪ੍ਰੈਸ ਕਾਨਫਰੰਸ ਕਰ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News