2 ਨਸ਼ਾ ਸਮੱਗਲਰ ਕਾਬੂ

Saturday, Sep 09, 2017 - 08:13 AM (IST)

2 ਨਸ਼ਾ ਸਮੱਗਲਰ ਕਾਬੂ

ਭੋਗਪੁਰ, (ਰਾਣਾ)- ਭੋਗਪੁਰ ਪੁਲਸ ਨੇ 2 ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ  ਥਾਣੇਦਾਰ ਬਲਬੀਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਸੋਹਲਪੁਰ ਬੰਨ੍ਹ 'ਤੇ ਇਕ  ਨੌਜਵਾਨ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜਿਸ ਦੀ ਪਛਾਣ ਸੁਖਜੀਤ ਸਿੰਘ ਉਰਫ਼ ਸੁੱਖਾ ਪੁੱਤਰ ਦਿਲਬਾਗ ਸਿੰਘ ਵਾਸੀ ਬੈਂਚਾਂ ਥਾਣਾ ਟਾਂਡਾ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਡੱਲੀ ਮੋੜ ਭੋਗਪੁਰ ਨੇੜੇ ਮੋਟਰਸਾਈਕਲ 'ਤੇ ਆਉਂਦੇ ਮਜੀਬ ਪੁੱਤਰ ਜ਼ਮੀਲ ਅਹਿਮਦ ਵਾਸੀ ਨਿਊ ਅਮਨ ਨਗਰ ਜਲੰਧਰ ਦੀ ਤਲਾਸ਼ੀ ਲੈਣ 'ਤੇ 20 ਨਸ਼ੀਲੇ ਟੀਕੇ ਬਰਾਮਦ ਕੀਤੇ। ਦੋਸ਼ੀਆਂ ਖਿਲਾਫ਼ ਪੁਲਸ ਨੇ  ਮਾਮਲਾ ਦਰਜ ਕਰ ਲਿਆ ਹੈ। 


Related News