ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰ
Monday, Oct 20, 2025 - 09:07 AM (IST)

ਲੁਧਿਆਣਾ (ਤਰੁਣ) : ਜ਼ਿਲ੍ਹਾ ਪੁਲਸ ਨੇ ਨਸ਼ਾ ਵੇਚਣ ਵਾਲੇ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ’ਚ ਦਰੇਸੀ ਥਾਣੇ ਦੀ ਪੁਲਸ ਨੇ ਪਪੀਤਾ ਮਾਰਕੀਟ ਨੇੜੇ ਸਲੇਮ ਟਾਬਰੀ ਦੇ ਮੁਹੱਲਾ ਪੀਰੂਬੰਦਾ ਦੇ ਰਹਿਣ ਵਾਲੇ ਹਨੀ ਸਿੱਧੂ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਡਵੀਜ਼ਨ ਨੰ. 3 ਦੀ ਪੁਲਸ ਨੇ ਸ਼ਮਸ਼ਾਨਘਾਟ ਪੁਲ ਨੇੜੇ ਮੁਹੱਲਾ ਧਰਮਪੁਰਾ ਦੇ ਰਹਿਣ ਵਾਲੇ ਰਾਜੀਵ ਕੁਮਾਰ ਉਰਫ਼ ਚਿੰਟੂ ਨੂੰ 4 ਗ੍ਰਾਮ ਚਿੱਟਾ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਚਾਂਦ ਸਿਨੇਮਾ, ਪਪੀਤਾ ਮਾਰਕੀਟ ਨੇੜੇ ਖੜ੍ਹਾ ਹੈ, ਜੋ ਚਿੱਟਾ ਵੇਚਣ ਦਾ ਆਦੀ ਹੈ। ਇਸ ਤੋਂ ਬਾਅਦ ਪੁਲਸ ਨੇ ਛਾਪਾ ਮਾਰਿਆ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਦੋਸ਼ੀ ਤੋਂ 4 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਦੋਸ਼ੀ ’ਤੇ ਪਹਿਲਾਂ ਵੀ ਨਸ਼ਾ ਸਮੱਗਲਿੰਗ ਦਾ ਦੋਸ਼ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਈਆਂ ਭਾਜੜਾਂ
ਜਾਂਚ ਅਧਿਕਾਰੀ ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਚਿੱਟਾ ਵੇਚ ਰਿਹਾ ਹੈ। ਉਹ ਸ਼ਮਸ਼ਾਨਘਾਟ ਪੁਲ ਨੇੜੇ ਖੜ੍ਹਾ ਚਿੱਟਾ ਵੇਚ ਰਿਹਾ ਸੀ। ਪੁਲਸ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਦੋਸ਼ੀ ਰਾਜੀਵ ਕੁਮਾਰ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8