ਦੁਖ਼ਦ ਖ਼ਬਰ: ਪਣ ਬਿਜਲੀ ਪ੍ਰਾਜੈਕਟ ’ਤੇ ਕੰਮ ਕਰਦੇ 2 ਮੁਲਾਜ਼ਮਾਂ ਦੀ ਪਾਣੀ ’ਚ ਡੁੱਬਣ ਕਾਰਨ ਹੋਈ ਮੌਤ
Saturday, Apr 30, 2022 - 11:23 AM (IST)
ਕਾਹਨੂੰਵਾਨ (ਜ.ਬ.) - ਪੁਲਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਪੱਕੀਆਂ ਮੱਲ੍ਹੀਆਂ ਕੋਲੋਂ ਲੰਘਦੀ ਅਪਰਬਾਰੀ ਦੁਆਬ ਨਹਿਰ ’ਤੇ ਇਕ ਪਣ ਬਿਜਲੀ ਪ੍ਰਾਜੈਕਟ ਦਾ ਨਿਰਮਾਣ ਹੋ ਰਿਹਾ ਹੈ। ਇਸ ਨਿਰਮਾਣ ਪ੍ਰਾਜੈਕਟਾਂ ’ਤੇ ਕੰਮ ਕਰਦੇ ਸਮੇਂ 2 ਮੁਲਾਜ਼ਮਾਂ ਦੀ ਘਟਨਾ ਸਥਾਨ ’ਤੇ ਖੜ੍ਹੇ ਪਾਣੀ ’ਚ ਡੁੱਬਣ ਨਾਲ ਮੌਤ ਹੋ ਜਾਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਵੀ ਬਬਲੂ ਪੁੱਤਰ ਸਰਦਾਰੀ ਲਾਲ ਵਾਸੀ ਸੋਹਲ ਥਾਣਾ ਧਾਰੀਵਾਲ ਅਤੇ ਮਨਜਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਧਾਰੀਵਾਲ ਕਲਾਂ ਥਾਣਾ ਸੇਖਵਾਂ ਇਸ ਹਾਈਡਲ ਪ੍ਰਾਜੈਕਟ ’ਤੇ ਲੰਮੇ ਸਮੇਂ ਤੋਂ ਉਹ ਬਤੌਰ ਆਪ੍ਰੇਟਰ ਤੇ ਹੈਲਪਰ ਕੰਮ ਕਰ ਰਹੇ ਸਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: 2 ਸਾਲ ਪਹਿਲਾਂ ਲਾਪਤਾ ਹੋਇਆ 12 ਸਾਲਾ ਨਮਨ ਘਰ ਪੁੱਜਾ, ਦੱਸੀ ਹੱਡ-ਚੀਰਵੀਂ ਸੱਚਾਈ
ਬੀਤੇ ਦਿਨ ਕੰਮ ਕਰਦੇ ਸਮੇਂ ਅਚਾਨਕ ਰਵੀ ਕੁਮਾਰ ਦਾ ਪੈਰ ਤਿਲਕ ਗਿਆ, ਜਿਸ ਕਾਰਨ ਉਹ ਡੂੰਘੇ ਪਾਣੀ ’ਚ ਜਾ ਡਿੱਗਾ। ਉਸ ਨੂੰ ਬਚਾਉਣ ਲਈ ਮਨਜਿੰਦਰ ਸਿੰਘ ਨੇ ਵੀ ਪਿੱਛੇ ਛਾਲ ਮਾਰ ਦਿੱਤੀ। ਪਾਣੀ ਡੂੰਘਾ ਹੋਣ ਕਾਰਨ ਦੋਵੇਂ ਨੌਜਵਾਨਾਂ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਾਹਨੂੰਵਾਨ ਦੀ ਪੁਲਸ ਇਲਾਕੇ ਦੇ ਲੋਕ ਤੇ ਮ੍ਰਿਤਕਾਂ ਦੇ ਵਾਰਿਸ ਵੀ ਮੌਕੇ ’ਤੇ ਪਹੁੰਚ ਗਏ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)