ਮੋਹਾਲੀ ''ਚ 2 ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Friday, May 17, 2024 - 06:40 PM (IST)

ਮੋਹਾਲੀ ''ਚ 2 ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੋਹਾਲੀ 'ਚ ਚੱਲ ਰਹੇ 2 ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਕੇਂਦਰਾਂ ਦੇ 155 ਮੁਲਾਜ਼ਮਾਂ ਨੂੰ ਅਮਰੀਕਾ 'ਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐੱਸ. ਏ. ਐੱਸ. ਨਗਰ ਦੇ ਸੈਕਟਰ-74 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐੱਸ. ਏ. ਐੱਸ. ਨਗਰ ਦੇ ਸੈਕਟਰ-74 ਸਥਿਤ ਏ-ਵਨ ਟਾਵਰ ਵਿਖੇ ਸੀ।

ਇਹ ਵੀ ਪੜ੍ਹੋ : 2 ਦਿਨਾਂ ਲਈ High Alert, ਧਿਆਨ ਦੇਣ ਲੋਕ, ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲਣ ਬਾਹਰ

ਦੋਵੇਂ ਕਾਲ ਸੈਂਟਰ ਕਥਿਤ ਤੌਰ ’ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ। ਡੀ. ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖ਼ਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਵਲੋਂ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ, ਜੋ ਇਸ ਨੂੰ ਰੀਡੀਮ ਕਰਵਾ ਲੈਂਦਾ ਸੀ। ਏ. ਡੀ. ਜੀ. ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੋਹਾਲੀ 'ਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕ੍ਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀ. ਆਈ. ਟੀ. ਏ. ਸੀ.) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਰਸੋਈ ਗੈਸ ਖ਼ਪਤਕਾਰਾਂ ਨੂੰ ਲੱਗ ਸਕਦੈ ਝਟਕਾ! ਖ਼ਬਰ 'ਚ ਪੜ੍ਹੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐੱਸ. ਪੀ. ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀ. ਐੱਸ. ਪੀ. ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਹਾਂ ਫਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫ਼ਰਾਰ ਹਨ ਅਤੇ ਪੁਲਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਇਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News