ਪੰਜਾਬ ਦੇ 2 ਸਾਬਕਾ ਮੰਤਰੀਆਂ ਦੀਆਂ ਪਟੀਸ਼ਨਾਂ ''ਤੇ ਹਾਈਕੋਰਟ ''ਚ ਸੁਣਵਾਈ ਅੱਜ
Tuesday, Jun 21, 2022 - 12:49 PM (IST)
ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ 2 ਸਾਬਕਾ ਮੰਤਰੀ ਵਿਜੇ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ 'ਚ ਜੋ ਪਟੀਸ਼ਨਾਂ ਦਾਇਰ ਕੀਤੀਆਂ ਹਨ, ਉਨ੍ਹਾਂ 'ਤੇ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ 'ਚ ਕਾਰਵਾਈ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕਪੂਰਥਲਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਸਿਰਫਿਰੇ ਨੇ ਔਰਤ 'ਤੇ ਸੁੱਟਿਆ ਤੇਜ਼ਾਬ
ਇਸ ਤੋਂ ਇਲਾਵਾ ਵਿਜੇ ਸਿੰਗਲਾ ਨੇ ਆਪਣੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਜੋ ਪਟੀਸ਼ਨ ਦਾਇਰ ਕੀਤੀ ਹੈ, ਉਸ 'ਤੇ ਸੁਣਵਾਈ ਹੋਣ ਜਾ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ 'ਚ ਸਿਹਤ ਮੰਤਰੀ ਰਹਿ ਚੁੱਕੇ ਵਿਜੇ ਸਿੰਗਲਾ ਦੇ ਖ਼ਿਲਾਫ਼ ਕਰੋੜਾਂ ਦੇ ਟੈਂਡਰ 'ਚ ਇਕ ਫ਼ੀਸਦੀ ਕਮਿਸ਼ਨ ਲੈਣ ਦੇ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਿਆਨਕ ਗਰਮੀ ਦੇ ਬਾਵਜੂਦ ਵੀ ਇਸ ਬੀਮਾਰੀ ਨੇ ਦਿੱਤੀ ਦਸਤਕ, 3 ਮਰੀਜ਼ ਆਏ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ