2 ਦੋਸਤਾਂ ਨੇ ਰੋਲ਼ੀ ਕੁੜੀ ਦੀ ਪੱਤ! ਪੀੜਤਾ ਨੇ ਰੋ-ਰੋ ਸੁਣਾਈ ਹੱਡਬੀਤੀ

Wednesday, Aug 21, 2024 - 01:36 PM (IST)

ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਕੁੜੀ ਨਾਲ ਜਬਰ ਜ਼ਿਨਾਹ ਕਰਨ ਵਾਲੇ 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ ਦੋਹਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਫ਼ਿਲਹਾਲ ਦੋਵੇਂ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪੀੜਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ 17 ਅਗਸਤ ਨੂੰ ਉਹ ਆਪਣੇ ਮਾਪਿਆਂ ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਸੀ। ਇਸ ਮਗਰੋਂ ਉਹ ਸਮਰਾਲਾ ਚੌਕ ਪਹੁੰਚੀ ਅਤੇ ਆਪਣੇ ਦੋਸਤ ਅਭਿਸ਼ੇਕ ਠਾਕੁਰ ਨੂੰ ਫ਼ੋਨ ਕਰ ਕੇ ਉੱਥੇ ਬੁਲਾਇਆ। ਅਭਿਸ਼ੇਕ ਉਸ ਨੂੰ ਐਕਟਿਵਾ 'ਤੇ ਬਿਠਾ ਕੇ ਤਾਜਪੁਰ ਰੋਡ ਕੇਟੀ ਹੋਮਸ ਹੋਟਲ ਵਿਚ ਲੈ ਗਿਆ ਤੇ ਉੱਥੇ ਉਸ ਦਾ ਦੋਸਤ ਲਵਪ੍ਰੀਤ ਸਿੰਘ ਵੀ ਆਇਆ ਹੋਇਆ ਸੀ। ਇਸ ਮਗਰੋਂ ਅਭਿਸ਼ੇਕ ਠਾਕੁਰ ਨੇ ਹੋਟਲ ਦੇ ਕਮਰਾ ਨੰਬਰ 202 ਅਤੇ ਲਵਪ੍ਰੀਤ ਸਿੰਗ ਨੇ ਕਮਰਾ ਨੰਬਰ 302 ਵਿਚ ਵਾਰੀ-ਵਾਰੀ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਮਗਰੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। 

ਇਹ ਖ਼ਬਰ ਵੀ ਪੜ੍ਹੋ - 2 ਵਿਆਹ ਕਰਵਾਉਣ ਮਗਰੋਂ ਹੁਣ 13 ਸਾਲਾ ਬੱਚੀ 'ਤੇ ਆਇਆ ਨੌਜਵਾਨ ਦਾ ਦਿਲ! ਕਰ 'ਤਾ ਵੱਡਾ ਕਾਂਡ

 

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਅਭਿਸ਼ੇਕ ਠਾਕੁਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਤਿਲਕ ਨਗਰ ਸੁਭਾਸ਼ ਨਗਰ ਅਤੇ ਲਵਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਏਕੋਟ ਦੇ ਖ਼ਿਲਾਫ਼ ਥਾਣਾ ਮੇਹਰਬਾਨ ਵਿਚ ਜਬਰ-ਜ਼ਿਨਾਹ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤਕ ਦੋਹੇਂ ਮੁਲਜ਼ਮ ਫ਼ਰਾਰ ਹਨ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News