ਵੱਡੀ ਖ਼ਬਰ : ਖਰੜ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਅੱਧੀ ਰਾਤ ਨੂੰ ਚੱਲੀਆਂ ਗੋਲੀਆਂ

06/01/2023 10:06:05 AM

ਖਰੜ (ਬਠਲਾ) : ਇੱਥੇ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 1 ਵਜੇ ਖਰੜ ਨੇੜੇ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਨਾਕੇਬੰਦੀ ਦੌਰਾਨ ਪੁਲਸ ਵੱਲੋਂ ਇਕ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ 'ਚ ਬੈਠੇ ਲੋਕਾਂ ਨੇ ਗੱਡੀ ਨਹੀਂ ਰੋਕੀ। ਇਸ ਦੌਰਾਨ ਗੈਂਗਸਟਰਾਂ ਵੱਲੋਂ ਪੁਲਸ 'ਤੇ ਫਾਇਰਿੰਗ ਕੀਤੀ ਗਈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੁਧਿਆਣਾ ਦੇ ਵਿਧਾਇਕਾਂ ਨੂੰ ਫਿਰ ਨਹੀਂ ਮਿਲੀ ਕੈਬਨਿਟ 'ਚ Entry

ਜਵਾਬੀ ਕਾਰਵਾਈ 'ਚ ਪੁਲਸ ਨੇ ਗੋਲੀਆਂ ਚਲਾਈਆਂ ਤਾਂ ਗੋਲੀਆਂ ਦੋਵੇਂ ਗੈਂਗਸਟਰਾਂ ਨੂੰ ਲੱਗ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕੀਤਾ ਗਿਆ। ਦਰਅਸਲ 29 ਮਈ ਨੂੰ ਫਤਿਹਗੜ੍ਹ ਸਾਹਿਬ ਤੋਂ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ 40 ਲੱਖ ਰੁਪਏ ਲੁੱਟੇ ਗਏ ਸਨ, ਜਿਸ ਤੋਂ ਬਾਅਦ ਅੱਜ ਇਸ ਮਾਮਲੇ 'ਚ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਤੋਂ ਪੰਜਾਬ ਖਿੱਚ ਲਿਆਈ ਹੋਣੀ, ਮਾਂ ਦਾ ਇਲਾਜ ਕਰਾਉਣ ਆਏ NRI ਨੂੰ ਨਹੀਂ ਪਤਾ ਸੀ ਕਿ...

ਉੱਥੇ ਹੀ ਗੈਂਗਸਟਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪੁੱਛਗਿੱਛ 'ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News