7 ਗ੍ਰਾਮ ਹੈਰੋਇਨ ਤੇ 282 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

Wednesday, Nov 22, 2017 - 06:30 AM (IST)

7 ਗ੍ਰਾਮ ਹੈਰੋਇਨ ਤੇ 282 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਢਿੱਲਵਾਂ, (ਜਗਜੀਤ)- ਜ਼ਿਲਾ ਪੁਲਸ ਮੁਖੀ ਕਪੂਰਥਲਾ ਸੰਦੀਪ ਕੁਮਾਰ ਸ਼ਰਮਾ ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਏ. ਐੱਸ. ਪੀ. ਭੁਲੱਥ ਗੌਰਵ ਤੁਰਾ ਦੀ ਨਿਗਰਾਨੀ ਹੇਠ ਥਾਣਾ ਮੁਖੀ ਢਿੱਲਵਾਂ ਜਰਨੈਲ ਸਿੰਘ ਸਬ ਇੰਸ. ਨੇ ਹੈਰੋਇਨ ਵੇਚਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 282 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। 
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਸੁਰਜੀਤ ਸਿੰਘ ਉਰਫ ਸੀਤਾ ਪੁੱਤਰ ਦਲੀਪ ਸਿੰਘ ਵਾਸੀ ਪਹਾੜੀਪੁਰ ਥਾਣਾ ਕੋਤਵਾਲੀ ਜ਼ਿਲਾ ਕਪੂਰਥਲਾ ਅਤੇ ਹਸਮਤ ਅਲੀ ਉਰਫ਼ ਸੋਨੂੰ ਪੁੱਤਰ ਗੁਲਾਮ ਮੁਹੰਮਦ ਵਾਸੀ ਧਾਲੀਵਾਲ ਚੌਕ ਜਲੰਧਰ ਰੋਡ ਕਪੂਰਥਲਾ ਹਨ। 
ਐੱਸ. ਐੱਸ. ਪੀ. ਕਪੂਰਥਲਾ ਨੇ ਦੱਸਿਆ ਕਿ ਸੁਰਜੀਤ ਸਿੰਘ ਪਹਿਲਾਂ ਵੀ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਹੋ ਚੁੱਕਾ ਹੈ। ਇਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਹੈ, ਜਿਸ 'ਚੋਂ ਇਹ ਥੋੜ੍ਹਾ ਸਮਾਂ ਪਹਿਲਾਂ ਜ਼ਮਾਨਤ 'ਤੇ ਆਇਆ ਹੋਇਆ ਹੈ। ਜ਼ਮਾਨਤ 'ਤੇ ਆ ਕੇ ਇਸ ਨੇ ਫਿਰ ਹੈਰੋਇਨ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ। 
ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਅੱਜ ਪਿੰਡ ਮਿਆਣੀ ਨੇੜੇ ਹੈਰੋਇਨ ਦੀ ਸਪਲਾਈ ਦੇਣ ਲਈ ਆਇਆ ਸੀ ਤੇ ਉਸ ਸਮੇਂ ਏ. ਐੱਸ. ਆਈ. ਜਸਬੀਰ ਸਿੰਘ ਸਮੇਤ ਪੁਲਸ ਪਾਰਟੀ ਨੇ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। 
ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਦੂਜੇ ਗ੍ਰਿਫਤਾਰ ਵਿਅਕਤੀ ਹਸਮਤ ਅਲੀ ਦੇ ਵਿਰੁੱਧ ਵੀ ਪਹਿਲਾਂ ਲੜਾਈ-ਝਗੜਾ ਅਤੇ ਬਦਕਾਰੀ ਕਾਨੂੰਨ ਤਹਿਤ ਕਈ ਮੁਕੱਦਮੇ ਦਰਜ ਹਨ, ਜਿਨ੍ਹਾਂ 'ਚੋਂ ਉਹ ਜ਼ਮਾਨਤ ਅਤੇ ਹੁਣ ਉਹ ਵੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜਿਸਨੂੰ ਏ. ਐੱਸ. ਆਈ. ਗੁਰਜਸਵੰਤ ਸਿੰਘ ਨੇ ਚੌਕ ਧਾਲੀਵਾਲ ਬੇਟ ਤੋਂ ਕਾਬੂ ਕਰਕੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲੇ ਅੰਦਰ ਨਸ਼ੇ ਦੇ ਨੈੱਟਵਰਕ ਨੂੰ ਤੋੜਿਆ ਜਾਵੇਗਾ। 


Related News