ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
Friday, Jul 03, 2026 - 06:31 PM (IST)
ਗੁਰਦਾਸਪੁਰ (ਹਰਮਨ, ਵਿਨੋਦ): ਜ਼ਿਲ੍ਹਾ ਗੁਰਦਾਸਪੁਰ ਪੁਲਸ ਵੱਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਲਈ ਵੱਖ-ਵੱਖ ਥਾਵਾਂ ’ਤੇ ਲਗਾਈ ਨਾਕਾਬੰਦੀ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਬੱਬਰੀ ਨਾਕੇ ’ਤੇ ਚੈਕਿੰਗ ਦੌਰਾਨ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰ ਪਲੇਟ ਵਾਲੀ ਕਰੇਟਾ ਕਾਰ ਵਿੱਚੋਂ 62 ਲੱਖ ਰੁਪਏ ਦੀ ਨਕਦੀ ਬਰਾਮਦ ਕਰਕੇ ਦੋ ਗੁਜਰਾਤੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ 20 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਅਹਿਮਦਾਬਾਦ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁੱਢਲੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਨਕਦੀ ਸਮੇਤ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜੋ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
ਡੀਐਸਪੀ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਐਂਟਰੀ ਪੁਆਇੰਟ ਬੱਬਰੀ ਨਾਕੇ ’ਤੇ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਬਿਨਾਂ ਨੰਬਰ ਪਲੇਟ ਦੀ ਚਿੱਟੇ ਰੰਗ ਦੀ ਕਰੇਟਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਜਾਂਚ ਦੌਰਾਨ ਕਾਰ ਸਵਾਰ ਨੌਜਵਾਨ ਵਾਹਨ ਦੇ ਦਸਤਾਵੇਜ਼ ਵੀ ਪੇਸ਼ ਨਹੀਂ ਕਰ ਸਕੇ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ
ਸ਼ੱਕ ਦੇ ਆਧਾਰ ’ਤੇ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 62 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਇਸ ਤੋਂ ਬਾਅਦ ਦੋਵੇਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਸੂਚਨਾ ਇਨਕਮ ਟੈਕਸ ਵਿਭਾਗ ਨੂੰ ਦਿੱਤੀ ਗਈ। ਫਿਲਹਾਲ ਇਨਕਮ ਟੈਕਸ ਵਿਭਾਗ ਇਹ ਜਾਂਚ ਕਰ ਰਿਹਾ ਹੈ ਕਿ ਇੰਨੀ ਵੱਡੀ ਰਕਮ ਕਿੱਥੋਂ ਲਿਆਂਦੀ ਗਈ ਸੀ, ਇਸ ਦਾ ਅਸਲ ਸਰੋਤ ਕੀ ਹੈ ਅਤੇ ਇਸ ਨੂੰ ਕਿੱਥੇ ਤੇ ਕਿਸ ਮਕਸਦ ਲਈ ਲਿਜਾਇਆ ਜਾ ਰਿਹਾ ਸੀ। ਪੁੱਛਗਿੱਛ ਤੋਂ ਬਾਅਦ ਹੀ ਮਾਮਲੇ ਦੇ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ
ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
