100 ਗ੍ਰਾਮ ਹੈਰੋਇਨ ਸਣੇ 2 ਅੜਿੱਕੇ
Wednesday, Nov 01, 2017 - 12:43 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਡੀ. ਐੱਸ. ਪੀ. ਸਿਟੀ ਬਰਨਾਲਾ ਰਾਜੇਸ਼ ਛਿੱਬਰ ਦੀ ਯੋਗ ਅਗਵਾਈ ਹੇਠ ਥਾਣਾ ਸਦਰ ਬਰਨਾਲਾ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਡਿਪਟੀ ਸਿੰਘ ਉਰਫ ਵਿੱਕੀ ਪੁੱਤਰ ਰਣਜੀਤ ਸਿੰਘ ਵਾਸੀ ਹੰਡਿਆਇਆ, ਸੰਨੀ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਲੱਖੀ ਕਾਲੋਨੀ ਬਰਨਾਲਾ ਅਤੇ ਬਲਜਿੰਦਰ ਸਿੰਘ ਉਰਫ ਮਿੰਦੀ ਨੂੰ ਰੇਡ ਕਰ ਕੇ ਡਿਪਟੀ ਸਿੰਘ ਅਤੇ ਸੰਨੀ ਕੁਮਾਰ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਦੋਂਕਿ ਬਲਜਿੰਦਰ ਸਿੰਘ ਪੁਲਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜ ਗਿਆ।