ਨਾਜਾਇਜ਼ ਸ਼ਰਾਬ ਸਣੇ 2 ਅੜਿੱਕੇ
Tuesday, Aug 22, 2017 - 06:55 AM (IST)

ਅਬੋਹਰ, (ਰਹੇਜਾ, ਸੁਨੀਲ)— ਥਾਣਾ ਨੰਬਰ 1 ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ 2 ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਬਾਈਪਾਸ ਰੇਲਵੇ ਫਾਟਕ ਕੋਲ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਗੱਡੀ ਵਿਚ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ 'ਚੋਂ 75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਦੋਸ਼ੀਆਂ ਦੀ ਪਛਾਣ ਜਸਪਾਲ ਸਿੰਘ ਉਰਫ ਬੱਬੂ ਪੁੱਤਰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ ਅਤੇ ਵਿਕੀ ਵਧਵਾ ਪੁੱਤਰ ਸਤਨਾਮ ਰਾਏ ਵਾਸੀ ਗਲੀ ਨੰਬਰ 6 ਪਟੇਲ ਨਗਰ ਅਬੋਹਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।