ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦਾ ਤਬਾਦਲਾ

Tuesday, Sep 27, 2022 - 11:46 AM (IST)

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਰਕਾਰ ਨੇ 2 ਆਈ. ਏ. ਐੱਸ. ਅਧਿਕਾਰੀਆਂ ਦੇ ਵਿਭਾਗਾਂ 'ਚ ਬਦਲਾਅ ਕੀਤਾ ਹੈ ਅਤੇ ਨਵੇਂ ਅਹੁਦੇ ਸੰਭਾਲਣ ਦਾ ਨਿਰਦੇਸ਼ ਦਿੱਤਾ ਗਿਆ ਹੈ। 1997 ਬੈਚ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਵਧੀਕ ਪ੍ਰਮੁੱਖ ਸਕੱਤਰ ਖ਼ੁਰਾਕ, ਸਪਲਾਈ ਅਤੇ ਖ਼ਪਤਕਾਰ ਮਾਮਲੇ, ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜੀ, ਪ੍ਰਮੁੱਖ ਸਕੱਤਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਹੁਦੇ ‘ਤੇ ਲਗਾਇਆ ਗਿਆ ਹੈ। ਇਸ ਦੇ ਨਾਲ ਹੀ 2010 ਬੈਚ ਦੇ ਅਧਿਕਾਰੀ ਵਿਮਲ ਕੁਮਾਰ ਸੇਤੀਆ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ, ਵਧੀਕ ਰਜਿਸਟਰਾਰ ਸਹਿਕਾਰੀ ਸਭਾਵਾਂ ਲਗਾਇਆ ਗਿਆ ਹੈ।       


author

Babita

Content Editor

Related News