ਕਾਰ ਦੀ ਟੱਕਰ ਨਾਲ 2 ਨੌਜਵਾਨ ਗੰਭੀਰ ਜ਼ਖ਼ਮੀ

07/24/2017 7:35:44 AM

ਬਨੂੜ  (ਗੁਰਪਾਲ) - ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਤੇਜ਼ ਰਫ਼ਤਾਰ ਇਕ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਖਰੜ ਤੋਂ ਉਕਤ ਨੌਜਵਾਨ ਮੋਟਰਸਾਈਕਲ 'ਤੇ ਅੰਬਾਲਾ ਵਾਇਆ ਤੇਪਲਾ ਨੂੰ ਜਾ ਰਹੇ ਸਨ। ਜਦੋਂ ਉਹ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਸਥਿਤ ਧਰਮਗੜ੍ਹ ਟੀ-ਪੁਆਇੰਟ ਨੇੜੇ ਪਹੁੰਚੇ ਤਾਂ ਧਰਮਗੜ੍ਹ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਨੇ ਉਨ੍ਹਾਂ ਨੂੰ ਚੁੱਕ ਕੇ ਚੰਡੀਗੜ੍ਹ ਦੇ ਸੈਕਟਰ-32 'ਚ ਸਥਿਤ ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਭਰਤੀ ਕਰਵਾਇਆ। ਹਾਦਸੇ ਵਿਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਸੰਪਰਕ ਕਰਨ 'ਤੇ ਹੌਲਦਾਰ ਮਹਿੰਦਰ ਧੋਨੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨਾਂ ਦੀ ਪਛਾਣ ਰਾਕੇਸ਼ ਕੁਮਾਰ ਸ਼ਰਮਾ ਪੁੱਤਰ ਸੁਰਿੰਦਰ ਸ਼ਰਮਾ ਵਾਸੀ ਚੰਡੀਗੜ੍ਹ ਤੇ ਵਰਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਮਗਰ (ਖਰੜ) ਵਜੋਂ ਹੋਈ। ਦੋਵੇਂ ਵਾਹਨ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News