ਸੜਕ ਹਾਦਸੇ ''ਚ 2 ਜ਼ਖਮੀ; ਪੀ. ਜੀ. ਆਈ. ਰੈਫਰ

02/26/2018 2:32:46 AM

ਰੂਪਨਗਰ,   (ਵਿਜੇ)-  ਮੋਰਿੰਡਾ ਰੋਡ 'ਤੇ ਮੋਟਰਸਾਈਕਲ ਅਤੇ ਜੀਪ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਰੂਪਨਗਰ ਤੋਂ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਮੰਗਾ ਪੁੱਤਰ ਵੀਰਾ ਅਤੇ ਅਵਿਕਾਸ਼ ਪੁੱਤਰ ਚਰਮਾ ਦੋਵੇਂ ਵਾਸੀ ਮੋਰਿੰਡਾ ਰੂਪਨਗਰ ਵੱਲ ਆ ਰਹੇ ਸੀ। 
ਜਿਵੇਂ ਹੀ ਉਹ ਰੂਪਨਗਰ ਦੇ ਮਹਾਰਾਜਾ ਸਿਟੀ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਜੀਪ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸੇ 'ਚ ਉਕਤ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਲਿਆਂਦਾ ਗਿਆ, ਜਿਥੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਉਧਰ ਪੁਲਸ ਨੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


Related News