ਹਾਦਸੇ ''ਚ ਮੋਟਰਸਾਈਕਲ ਸਵਾਰ ਨੂੰਹ-ਸਹੁਰਾ ਜ਼ਖ਼ਮੀ

01/11/2018 8:06:21 AM

ਜੈਤੋ  (ਜਿੰਦਲ) - ਬਠਿੰਡਾ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਨਜ਼ਦੀਕ ਇਕ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਸਹੁਰਾ-ਨੂੰਹ ਗੰਭੀਰ ਜ਼ਖਮੀ ਹੋ ਗਏ। ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਮੇਤ ਹੋਰ ਮੈਂਬਰਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸੜਕ 'ਤੇ ਗੰਭੀਰ ਰੂਪ ਵਿਚ ਜ਼ਖਮੀ ਹਾਲਤ 'ਚ ਪਏ ਸਹੁਰਾ ਕੌਰ ਸਿੰਘ (85) ਪੁੱਤਰ ਜਗੀਰ ਸਿੰਘ ਅਤੇ ਉਸ ਦੀ ਨੂੰਹ ਗੁਰਪ੍ਰੀਤ ਕੌਰ (30) ਪਤਨੀ ਅੰਗਰੇਜ਼ ਸਿੰਘ ਵਾਸੀਆਨ ਦਲ ਸਿੰਘ ਵਾਲਾ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ। ਹਸਪਤਾਲ 'ਚ ਤਾਇਨਾਤ ਡਾਕਟਰਾਂ ਦੀ ਟੀਮ ਵੱਲੋਂ ਔਰਤ ਦਾ ਇਲਾਜ ਕੀਤਾ ਗਿਆ ਪਰ ਬਜ਼ੁਰਗ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ।