ਧਾਰਮਿਕ ਸਥਾਨ 'ਤੇ ਮੱਥਾ ਟੇਕ ਪਰਤ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ 'ਚ ਵਿਛ ਗਏ ਸੱਥਰ

Monday, Jul 24, 2023 - 07:23 PM (IST)

ਧਾਰਮਿਕ ਸਥਾਨ 'ਤੇ ਮੱਥਾ ਟੇਕ ਪਰਤ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ 'ਚ ਵਿਛ ਗਏ ਸੱਥਰ

ਤਰਨਤਾਰਨ (ਰਮਨ)- ਸਥਾਨਕ ਸ਼ਹਿਰ ਦੀ ਮੁੱਖ ਸੜਕ 'ਤੇ ਰਾਤ ਕਰੀਬ 9 ਵਜੇ ਮੋਟਰ ਸਾਈਕਲ ਦੀ ਇੱਕ ਅਣਪਛਾਤੇ ਵਾਹਨ ਨਾਲ ਹੋਈ ਭਿਆਨਕ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਤੇ ਇੱਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਭਿਆਨਕ ਹਾਦਸੇ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਲਵਪ੍ਰੀਤ ਸਿੰਘ (17) ਪੁੱਤਰ ਬਲਵੀਰ ਸਿੰਘ, ਹਰਪ੍ਰੀਤ ਸਿੰਘ (28) ਪੁੱਤਰ ਬਲਦੇਵ ਸਿੰਘ ਅਤੇ ਲਵ ਸਾਰੇ ਵਾਸੀਆਨ ਕਾਜੀ ਕੋਟ ਰੋਡ ਤਰਨਤਾਰਨ ਇੱਕ ਪਲਟੀਨਾ ਮੋਟਰਸਾਇਕਲ 'ਤੇ ਸਵਾਰ ਹੋ ਕੇ ਰਾਤ ਕਰੀਬ 9 ਵਜੇ ਕਿਧਰੇ ਧਾਰਮਿਕ ਸਥਾਨ 'ਤੇ ਜਾ ਰਹੇ ਸਨ। ਜਿਸ ਦੌਰਾਨ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨਾਲ ਟਕਰਾ ਗਏ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ

ਲੋਕਾਂ ਦੇ ਦੱਸਣ ਅਨੁਸਾਰ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਤਿੰਨੇ ਮੋਟਰ ਸਾਇਕਲ ਸਵਾਰ ਨੌਜਵਾਨ ਖੂਨ ਨਾਲ ਲੱਥ-ਪੱਥ ਹੋ ਸੜਕ ਉੱਪਰ ਡਿੱਗ ਪਏ। ਜਿਨ੍ਹਾਂ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਲੋਕਾਂ ਵੱਲੋਂ ਸਥਾਨਕ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ। ਲੋਕਾਂ ਦੇ ਦੱਸਣ ਅਨੁਸਾਰ ਮੋਟਰਸਾਈਕਲ ਨਾਲ ਭਿਆਨਕ ਟੱਕਰ ਮਾਰਨ ਵਾਲੀ ਆਲਟੋ ਕਾਰ ਦੱਸੀ ਜਾ ਰਹੀ ਹੈ। ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਜਗਜੀਤ ਸਿੰਘ ਵਲੋਂ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਡਾਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਖੇ ਪੁੱਜੇ ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਵਿੱਚੋਂ ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਗੰਭੀਰ ਰੂਪ 'ਚ ਜ਼ਖ਼ਮੀ ਲਵ ਨਾਮਕ ਨੌਜਵਾਨ ਨੂੰ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਕੁੜੀ ਦੇ ਗੁਪਤ ਅੰਗ 'ਤੇ ਕਰੰਟ ਲਾਉਣ ਦੇ ਮਾਮਲੇ 'ਚ ਦੋ ਹੋਰ ਪੁਲਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁੱਖੀ ਸਭ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਇਸ ਸੜਕ ਹਾਦਸੇ ਸਬੰਧੀ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਫੇਟ ਮਾਰਨ ਵਾਲੇ ਵਾਹਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕਾਂ ਦਾ ਸੋਮਵਾਰ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ-  ਬੁੱਢਾ ਦਰਿਆ ’ਤੇ ਬਣੀ ਸੜਕ ’ਚ ਪਿਆ ਪਾੜ, ਨਹਾਉਣ ਗਏ 2 ਮੁੰਡਿਆਂ ਨਾਲ ਵਾਪਰ ਗਈ ਅਣਹੋਣੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News