ਸ੍ਰੀ ਖੁਰਾਲਗੜ੍ਹ ਸਾਹਿਬ ਤੇ ਮਾਤਾ ਨੈਣਾ ਦੇਵੀ ਤੋਂ ਵਾਪਸ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਦੋ ਦੀ ਮੌਤ

Tuesday, Apr 16, 2024 - 01:00 PM (IST)

ਰੂਪਨਗਰ (ਵਿਜੇ)-ਰੂਪਨਗਰ-ਸ੍ਰੀ ਚਮਕੌਰ ਸਾਹਿਬ ਮਾਰਗ ’ਤੇ ਇਕ ਮਹਿੰਦਰਾ ਪਿੱਕਅਪ ਗੱਡੀ ਅਤੇ ਟਾਟਾ 407 ਟੈਂਪੂ ਦੀ ਹੋਈ ਭਿਆਨਕ ਟੱਕਰ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 35 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਜ਼ਖ਼ਮੀ ਵਿਅਕਤੀਆਂ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ 5 ਗੰਭੀਰ ਜ਼ਖ਼ਮੀਆਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਜਦਕਿ ਬਾਕੀ ਜ਼ੇਰੇ ਇਲਾਜ ਹਨ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਪਿਕਅਪ ਗੱਡੀ ਵਿਚ ਸਵਾਰ ਵਿਅਕਤੀ ਇਕ ਭੱਠੇ ’ਤੇ ਕੰਮ ਕਰਦੇ ਹਨ ਅਤੇ ਇਹ ਸ੍ਰੀ ਖੁਰਾਲਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ ਕਿ ਇਹ ਦਰਦਨਾਕ ਹਾਦਸਾ ਵਾਪਰ ਗਿਆ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ ਲੰਡਾ ਗਿਰੋਹ ਦੇ 12 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਇਸ ਸਬੰਧੀ ਸਿਵਲ ਹਸਪਤਾਲ ਰੂਪਨਗਰ ਦੇ ਐੱਸ. ਐੱਮ. ਓ. ਤਰਸੇਮ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਵਧੀਆ ਢੰਗ ਨਾਲ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡੀ. ਐੱਸ. ਪੀ. ਹਰਪਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਅਤੇ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਬਾਰੇ ਜਾਣਕਾਰੀ ਨਹੀਂ ਸੀ ਮਿਲ ਸਕੀ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ: ਇਕ ਵਾਰ ਫਿਰ ਜ਼ਰੂਰਤ ਸਮੇਂ ਗਾਇਬ ਹੋਏ ਕ੍ਰਿਕਟਰ ਹਰਭਜਨ ਸਿੰਘ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News