ਮਲੋਟ ਵਿਖੇ ਕੰਮ ''ਤੇ ਜਾ ਰਹੇ 2 ਮਜ਼ਦੂਰਾਂ ਨਾਲ ਵਾਪਰਿਆ ਦਰਦਨਾਕ ਭਾਣਾ, ਤੜਫ਼-ਤੜਫ਼ ਕੇ ਹੋਈ ਮੌਤ

Wednesday, Jan 25, 2023 - 12:54 PM (IST)

ਮਲੋਟ ਵਿਖੇ ਕੰਮ ''ਤੇ ਜਾ ਰਹੇ 2 ਮਜ਼ਦੂਰਾਂ ਨਾਲ ਵਾਪਰਿਆ ਦਰਦਨਾਕ ਭਾਣਾ, ਤੜਫ਼-ਤੜਫ਼ ਕੇ ਹੋਈ ਮੌਤ

ਮਲੋਟ (ਜੁਨੇਜਾ, ਗੋਇਲ) : ਬੀਤੇ ਦਿਨੀਂ ਕੌਮੀ ਸ਼ਾਹ ਮਾਰਗ 9 ਉਪਰ ਹੋਏ ਦਰਦਨਾਕ ਹਾਦਸੇ ’ਚ ਸਕੂਟਰੀ ਸਵਾਰ 2 ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੋਵੇਂ ਵਿਅਕਤੀ ਇਕ ਠੇਕੇਦਾਰ ਕੋਲ ਕੰਮ ਕਰਦੇ ਸਨ ਅਤੇ ਸਾਈਟ ’ਤੇ ਜਾ ਰਹੇ ਸਨ। ਇਹ ਹਾਦਸਾ ਅਬੁਲਖੁਰਾਣਾ ਅਤੇ ਰਥੜੀਆਂ ਵਿਚਕਾਰ ਵਾਪਰਿਆ ਹੈ। ਮ੍ਰਿਤਕਾਂ ਦੀ ਪਛਾਣ ਗੁਲਾਬ ਰਾਮ (45) ਪੁੱਤਰ ਜਗਦੀਸ਼ ਰਾਮ ਵਾਸੀ ਕਾਨਿਆਂਵਾਲੀ ਜ਼ਿਲ੍ਹਾ ਮਾਨਸਾ ਤੇ ਕਾਲਾ ਰਾਮ (40) ਪੁੱਤਰ ਡੀ. ਸੀ. ਰਾਮ ਵਾਸੀ ਛਾਪਿਆਂਵਾਲੀ ਵਜੋਂ ਹੋਈ ਹੈ। ਸਰਕਾਰੀ ਹਸਪਤਾਲ ਦੇ ਐਮਰਜੈਂਸੀ ’ਤੇ ਤਾਇਨਾਤ ਡਾਕਟਰ ਵਿਕਾਸ ਬਾਂਸਲ ਨੇ ਦੱਸਿਆ ਕਿ ਹਸਪਤਾਲ ’ਚ 2 ਹਾਦਸੇ ਦਾ ਸ਼ਿਕਾਰ ਵਿਅਕਤੀਆਂ ਨੂੰ ਲਿਆਂਦਾ ਗਿਆ, ਜਿਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਪਿਓ-ਪੁੱਤ ਦੀ ਇਕੱਠਿਆਂ ਹੋਈ ਦਰਦਨਾਕ ਮੌਤ

ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਫੋਨ ਨੰਬਰਾਂ ਤੋਂ ਹੀ ਉਨ੍ਹਾਂ ਦੀ ਸ਼ਨਾਖਤ ਹੋਈ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ। ਸੂਤਰਾਂ ਨੇ ਦੱਸਿਆ ਕਿ ਇਹ ਹਾਦਸਾ ਇਕ ਰਿਟਸ ਕਾਰ ਨਾਲ ਵਾਪਰਿਆ ਅਤੇ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਲਸ ਅਤੇ ਵਾਰਿਸਾਂ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਕਾਰ ਅਤੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਸਿਟੀ ਮਲੋਟ ਪੁਲਸ ਵੱਲੋਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕਪੂਰਥਲਾ ਦੇ ਡੀ. ਸੀ. ਚੌਂਕ ਨੇੜੇ ਵਾਪਰਿਆ ਵੱਡਾ ਹਾਦਸਾ, ਡਿਊਟੀ ਦੇ ਰਹੇ ASI ਦੀ ਤੜਫ਼-ਤੜਫ਼ ਕੇ ਹੋਈ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News