ਪੁਲਸ ਵੱਲੋਂ 2 ਭਗੌੜੇ ਕਾਬੂ

11/16/2017 1:07:16 PM

ਕਪੂਰਥਲਾ (ਭੂਸ਼ਣ)— ਪੀ. ਓ. ਸਟਾਫ ਦੀ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਬੁੱਧਵਾਰ ਨੂੰ ਛਾਪੇਮਾਰੀ ਕਰਕੇ 2 ਭਗੌੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੀ. ਓ. ਸਟਾਫ ਕਪੂਰਥਲਾ ਦੇ ਇੰਚਾਰਜ ਸੁਖਜਿੰਦਰ ਸਿੰਘ ਗਡਾਨੀ ਨੂੰ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਪੁੱਤਰ ਸਵਰਣ ਸਿੰਘ ਵਾਸੀ ਬੂਟਾ, ਜੋ ਕਿ ਐੱਫ. ਆਈ. ਆਰ. ਨੰਬਰ 104 ਦੇ ਤਹਿਤ ਥਾਣਾ ਕੋਤਵਾਲੀ ਦੀ ਪੁਲਸ ਨੂੰ ਲੋੜੀਂਦਾ ਹੈ, ਇਸ ਸਮੇਂ ਆਪਣੇ ਟਿਕਾਣੇ 'ਚ ਮੌਜੂਦ ਹੈ, ਜਿਸ 'ਤੇ ਪੀ. ਓ. ਸਟਾਫ ਦੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਤੇ ਨਿਰਮਲ ਸਿੰਘ ਨੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਥੇ ਹੀ ਦੂਜੇ ਪਾਸੇ ਪੀ. ਓ. ਸਟਾਫ ਕਪੂਰਥਲਾ ਦੀ ਪੁਲਸ ਨੇ ਐੱਫ. ਆਈ. ਆਰ. ਨੰਬਰ 264 ਦੇ ਤਹਿਤ ਥਾਣਾ ਸਿਟੀ ਦੀ ਪੁਲਸ ਨੂੰ ਲੋੜੀਂਦਾ ਪਰਮਜੀਤ ਸਿੰਘ ਪੰਮਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਰਾਵਲਪਿੰਡੀ ਨੂੰ ਛਾਪੇਮਾਰੀ ਕਰ ਕੇ ਗ੍ਰਿਫਤਾਰ ਕਰ ਲਿਆ।