ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀ ਕਾਬੂ

06/17/2018 4:25:21 PM

ਜਲੰਧਰ (ਵਰੁਣ)— ਜਲੰਧਰ ਦੀ ਪੁਲਸ ਨੇ ਚੋਰੀ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਕੂਲ ਰੋਡ 'ਤੇ ਸਥਿਤ ਐੱਸ. ਕੇ. ਢਾਬੇ ਦੇ ਮਾਲਕ ਅਨੁਜ ਮਹਿੰਦਰੂ ਪੁੱਤਰ ਸੁਭਾਸ਼ ਮਹਿੰਦਰੂ ਨੇ ਸ਼ਿਕਾਇਤ ਦਿੱਤੀ ਸੀ ਕਿ 3 ਜੂਨ ਦੀ ਰਾਤ ਨੂੰ ਉਸ ਦੇ ਢਾਬੇ ਦਾ ਸ਼ਟਰ ਤੋੜ ਕੇ ਚੋਰ 4 ਗੈਸ ਸਿਲੰਡਰ, ਇਕ ਐੱਲ. ਸੀ. ਡੀ. ਸਮੇਤ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਸਨ। ਸ਼ਿਕਾਇਤ ਮਿਲਣ ਦੇ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਸੀ. ਸੀ. ਟੀ. ਵੀ. ਦੀਆਂ ਤਸਵੀਰਾਂ ਦੇ ਆਧਾਰ 'ਤੇ ਦੋਸ਼ੀ ਅਲਰਾਜਾ ਅਤੇ ਰਾਜਾ ਨੂੰ ਅੱਜ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤਾ ਹੋਇਆ ਸਾਮਾਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ। ਇਸ ਮਾਮਲੇ ਸਬੰਧੀ ਪੁਲਸ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ।