ਨਾਕਾਬੰਦੀ ਦੌਰਾਨ ਪੁਲਸ ਵੱਲੋਂ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ

09/18/2017 7:37:13 PM

ਜਲੰਧਰ(ਰਾਣਾ ਭੋਗਪੁਰੀਆ) — ਇਥੋਂ ਦੇ ਭੋਗਪੁਰ 'ਚ ਪੁਲਸ ਨੇ ਨਾਕੇਬੰਦੀ ਦੌਰਾਨ 2 ਨਸ਼ਾ ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਆਈ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਸ ਪਾਰਟੀ ਨੇ ਵਿਅਕਤੀ ਨੂੰ ਕਾਬੂ ਕੀਤਾ। ਏ. ਐੱਸ. ਆਈ. ਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਥੀਆਂ ਸਮੇਤ ਡੱਲੀ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਉਨ੍ਹਾਂ ਨੂੰ ਲੜਕੀਆਂ ਦੇ ਕਾਲਜ ਜੰਤਾ ਦੇ ਕੋਲ ਸਲਿੱਪ ਵੇਅ 'ਤੇ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਅਤੇ ਪੁਲਸ ਪਾਰਟੀ ਨੂੰ ਦੇਖ ਕੇ ਉਹ ਰੇਲਵੇ ਲਾਈਨ ਵੱਲ ਭੱਜ ਗਿਆ। ਇਸੇ ਦੌਰਾਨ ਉਸ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਲੈਣ 'ਤੇ ਉਸ ਕੋਲੋਂ ਨਸ਼ੀਲੇ ਟੀਕੇ ਬਰਾਮਦ ਕੀਤੇ ਗਏ। ਫੜੇ ਗਏ ਦੋਸ਼ੀ ਦੀ ਪਛਾਣ ਨਰਿੰਦਰ ਪਾਲ ਦੇ ਰੂਪ 'ਚ ਹੋਈ ਹੈ ਜੋਕਿ ਘੋੜਾਵਾਹੀ ਕਰਤਾਰਪੁਰ ਦਾ ਰਹਿਣ ਵਾਲਾ ਹੈ। ਉਸ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਖਿਲਾਫ ਪਹਿਲਾਂ ਵੀ ਨਸ਼ੇ ਦਾ ਮੁਕੱਦਮਾ ਦਰਜ ਸੀ। 
ਇਸੇ ਦੌਰਾਨ ਦੂਜੇ ਮਾਮਲੇ 'ਚ ਏ. ਐੱਸ. ਆਈ. ਸੁਖਜੀਤ ਸਿੰਘ ਆਪਣੇ ਸਾਥੀਆਂ ਸਮੇਤ ਗਸ਼ਤ ਦੌਰਾਨ ਕਿਸ਼ਨਗੜ ਤੋਂ ਬਿਆਸ ਪਿੰਡ ਵੱਲ ਜਾ ਰਹੇ ਸਨ ਕਿ ਇਸੇ ਦੌਰਾਨ ਉਨ੍ਹਾਂ ਨੇ ਇਕ ਐਕਟਿਵਾ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਵੀ ਨਸ਼ੀਲੇ ਟੀਕੇ ਅਤੇ ਸਰਿੰਜਾਂ ਬਰਾਮਦ ਕੀਤੀਆਂ ਗਈਆਂ। ਇਸ ਦੇ ਨਾਲ ਹੀ ਐਕਟਿਵਾ ਵੀ ਬਰਾਮਦ ਕੀਤੀ ਗਈ।  ਫੜੇ ਗਏ ਦੋਸ਼ੀ ਦੀ ਪਛਾਣ ਸੋਨੂੰ ਦੇ ਰੂਪ 'ਚ ਹੋਈ ਹੈ, ਜੋਕਿ ਜਲੰਧਰ ਦਾ ਰਹਿਣ ਵਾਲਾ ਹੈ। ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਵੇਂ ਦੋਸ਼ੀਆਂ ਤੋਂ ਪੁਲਸ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਖਿਲਾਫ ਪਹਿਲਾਂ ਵੀ ਥਾਣਾ ਮਕਸੂਦਾ 'ਚ ਨਸ਼ੇ ਦੇ ਮਾਮਲੇ ਦਰਜ ਹਨ।


Related News