200 ਗ੍ਰਾਮ ਨਸ਼ੀਲੇ ਪਦਾਰਥ ਸਣੇ 2 ਵਿਅਕਤੀ ਗ੍ਰਿਫਤਾਰ
Thursday, Dec 21, 2017 - 03:11 PM (IST)
ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਮੁਕੰਦਪੁਰ ਦੀ ਪੁਲਸ ਨੇ 200 ਗ੍ਰਾਮ ਨਸ਼ੀਲੇ ਪਦਾਰਥ ਸਣੇ 2 ਨੌਜਵਾਨਾਂ ਨੂੰ ਗਿਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਾ ਸੱਮਗਲਰਾਂ ਖਿਲਾਫ ਵਿੱਢੀ ਜਾ ਰਹੀ ਮੁਹਿਮ ਦੇ ਤਹਿਤ ਪੁਲਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਦੀ ਤਲਾਸ਼ 'ਚ ਗੜੀ ਅਜੀਤ ਸਿੰਘ ਵੱਲ ਜਾ ਰਹੀ ਸੀ ਕਿ ਸਾਹਮਣੇ ਪਾਸੇ ਤੋਂ ਆ ਰਹੇ ਇਕ ਬੁਲਟ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਪੁਲਸ ਨੇ ਦੋਹਾਂ ਤੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 100-100 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਗਿਰਫਤਾਰ ਨੌਜਵਾਨਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਗੋਗੀ ਪੁੱਤਰ ਮੋਹਨ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁਤੱਰ ਮੋਹਨ ਸਿੰਘ ਦੋਵੇਂ ਵਾਸੀ ਚਾਹਲ ਕਲਾਂ ਦੇ ਤੋਰ ਤੇ ਕੀਤੀ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਗਿਰਫਤਾਰ ਨੌਜਵਾਨਾਂ ਦੇ ਖਿਲਾਫ ਥਾਣਾ ਮੁਕੰਦਪੁਰ ਵਿੱਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫਤਾਰ ਨੌਜਵਾਨਾਂ ਨੂੰ ਵੀਰਵਾਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
