ਨਸ਼ੀਲਾ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗ੍ਰਿਫਤਾਰ
Sunday, Jan 28, 2018 - 04:03 PM (IST)

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ )— ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਡੀ. ਐੱਸ. ਪੀ. ਵਰਿਆਮ ਸਿੰਘ ਖਹਿਰਾ ਅਤੇ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ 220 ਗ੍ਰਾਮ ਨਸ਼ੀਲੇ ਪਾਊਡਰ ਅਤੇ 65 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਨ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰਪਾਲ ਸਿੰਘ ਅਤੇ ਏ. ਐੱਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਮੋਠਾਂਵਾਲ, ਕਾਂਸਟੇਬਲ ਮਹਾਵੀਰ ਸਿੰਘ, ਕਾਂਸਟੇਬਲ ਲਹਿੰਬਰ ਸਿੰਘ ਅਤੇ ਹੋਮਗਾਰਡ ਜਵਾਨ ਸੁਰਿੰਦਰਪਾਲ ਡੱਲਾ ਵੱਲੋਂ ਚੈਕਿੰਗ ਕਰਦੇ ਆ ਰਹੇ ਸਨ ਕਿ ਅੱਗਿਓ ਸ਼ੱਕੀ ਹਾਲਤ 'ਚ ਆ ਰਹੇ ਸਤਨਾਮ ਸਿੰਘ ਉਰਫ ਸੱਤੂ ਪੁੱਤਰ ਜਰਨੈਲ ਸਿੰਘ ਵਾਸੀ ਲਾਟੀਆਂਵਾਲ ਮਿਲਿਆ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਸ ਦੇ ਕੋਲੋਂ ਤਲਾਸ਼ੀ ਲੈਣ 'ਤੇ 220 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਕਤ ਮੁਲਜਮ ਨੂੰ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ।
ਉਨ੍ਹਾਂ ਦੱਸਿਆ ਕਿ ਡਰੱਗ ਮਾਮਲੇ 'ਚ ਪਹਿਲਾਂ ਫੜੇ ਗਏ ਮੁਲਜਮਾਂ ਤੋਂ ਵੀ ਪੁਲਸ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਸਤਨਾਮ ਡਰੱਗ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਦੂਜੇ ਮਾਮਲੇ ਸਬੰਧੀ ਐੱਸ. ਐੱਚ. ਓ ਸਰਬਜੀਤ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਪੁਰ ਲੋਧੀ ਦੇ ਐਡੀਸ਼ਨਲ ਐੱਸ. ਐੱਚ. ਓ. ਕਿਰਪਾਲ ਸਿੰਘ ਨੇ ਪਿੰਡ ਸੇਚਾਂ ਨੇੜਿਓ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਭਗਤ ਰਾਮ ਨਿਵਾਸੀ ਮੱਲੀਆਂ ਕਲਾਂ ਨੂੰ 65 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਖਿਲਾਫ ਥਾਣਾ ਸੁਲਤਾਨਪੁਰ ਵਿਖੇ ਕੇਸ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਮੇ ਐੱਸ. ਐੱਚ. ਓ. ਸਰਬਜੀਤ ਸਿੰਘ ਨਾਲ ਏ. ਐੱਸ. ਆਈ ਗੁਰਦੀਪ ਸਿੰਘ, ਰੀਡਰ ਅਮਰਜੀਤ ਸਿੰਘ ਤੇ ਮੁੱਖ ਮੁਣਸ਼ੀ ਬਲਕਾਰ ਸਿੰਘ ਵੀ ਸਨ।