ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ

02/06/2018 5:59:09 PM

ਕਪੂਰਥਲਾ(ਮਲਹੋਤਰਾ)— ਐੱਸ. ਟੀ. ਐੱਫ. ਦੇ ਏ. ਆਈ. ਜੀ. ਜਲੰਧਰ ਰੇਂਜ ਮੁਖਵਿੰਦਰ ਸਿੰਘ ਭੁੱਲਰ ਦੇ ਆਦੇਸ਼ਾਂ 'ਤੇ ਡੀ. ਐੱਸ. ਪੀ. ਸਰਬਜੀਤ ਸਿੰਘ ਦੀ ਅਗਵਾਈ 'ਚ ਨਸ਼ਾ ਮਾਫੀਆ ਖਿਲਾਫ ਚਲਾਈ ਮੁਹਿੰਮ ਤਹਿਤ ਐੱਸ. ਟੀ. ਐੱਫ. ਵਿੰਗ ਦੇ ਇੰਚਾਰਜ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਆਪਣੀ ਆਪਣੀ ਟੀਮ ਸਮੇਤ ਨਾਕਾਬੰਦੀ ਦੌਰਾਨ ਬੱਸ ਸਟੈਂਡ ਖੇਤਰ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਇਸੇ ਤਰ੍ਹਾਂ ਦੂਜੇ ਮਾਮਲੇ 'ਚ ਐੱਸ. ਟੀ. ਐੱਫ. ਵਿੰਗ ਦੇ ਇੰਚਾਰਜ ਸਲਵੈਸਟਰ ਮਸੀਲ ਨੇ ਆਪਣੀ ਟੀਮ ਜਿਸ 'ਚ ਹੌਲਦਾਰ ਭੁਪਿੰਦਰ ਸਿੰਘ ਅਤੇ ਨਵਜੀਤ ਸਿੰਘ ਸ਼ਾਮਲ ਸਨ, ਸੂਚਨਾ ਦੇ ਆਧਾਰ 'ਤੇ ਬੱਸ ਸਟੈਂਡ ਖੇਤਰ 'ਚ ਸ਼ੱਕੀ ਰੂਪ ਨਾਲ ਘੁੰਮ ਰਹੇ ਇਕ ਵਿਅਕਤੀ ਨੂੰ ਰਾਊਂਡ ਅਪ ਕੀਤਾ, ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਨਾਂ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਫੱਤੂਢੀਂਗਾ ਕਪੂਰਥਲਾ ਦੱਸਿਆ। ਜਦੋਂ ਦੋਸ਼ੀ ਦੀ ਭਾਲ ਲਈ ਗਈ ਤਾਂ ਪੁਲਸ ਪਾਰਟੀ ਨੇ ਉਸ ਦੇ ਕਬਜ਼ੇ 'ਚੋਂ 104 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਦੋਸ਼ੀ ਖਿਲਾਫ ਸਿਟੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।