ਨਸ਼ੀਲੇ ਪਦਾਰਥਾਂ ਸਮੇਤ 2 ਅੜਿੱਕੇ
Saturday, Feb 17, 2018 - 04:04 PM (IST)

ਨਵਾਂਸ਼ਹਿਰ (ਤ੍ਰਿਪਾਠੀ)— ਪੁਲਸ ਨੇ 80 ਗ੍ਰਾਮ ਨਸ਼ੀਲੇ ਪਦਾਰਥ ਅਤੇ 10 ਗ੍ਰਾਮ ਹੈਰੋਇਨ ਸਣੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਬਹਿਰਾਮ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਕੱਟ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਜਦੋਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਗ੍ਰਿਫਤਾਰ ਨੌਜਵਾਨ ਦੀ ਪਛਾਣ ਮਨੋਜ ਕੁਮਾਰ ਪੁੱਤਰ ਮਦਨ ਲਾਲ ਵਾਸੀ ਸਰਹਾਲ ਕਾਜੀਆ ਵਜੋਂ ਹੋਈ। ਇਕ ਹੋਰ ਮਾਮਲੇ 'ਚ ਥਾਣਾ ਮੁਕੰਦਪੁਰ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਅਤੇ 60 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦਲੀਪ ਸਿੰਘ ਉਰਫ ਦੀਪਾ ਪੁੱਤਰ ਗਜਨ ਸਿੰਘ ਵਾਸੀ ਔੜ ਨੂੰ ਕਾਬੂ ਕੀਤਾ। ਪੁਲਸ ਨੇ ਉਕਤ ਦੋਵੇਂ ਮਾਮਲਿਆਂ 'ਚ ਗ੍ਰਿਫਤਾਰ ਮੁਲਜ਼ਮਾਂ ਖਿਲਾਫ ਸਬੰਧਤ ਥਾਣਿਆਂ 'ਚ ਮਾਮਲੇ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।