ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ ਗ੍ਰਿਫ਼ਤਾਰ, ਹੁਣ ਤੱਕ 4 ਮੁਲਜ਼ਮ ਕਾਬੂ

Friday, Oct 16, 2026 - 11:53 PM (IST)

ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ ਗ੍ਰਿਫ਼ਤਾਰ, ਹੁਣ ਤੱਕ 4 ਮੁਲਜ਼ਮ ਕਾਬੂ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਵਿੱਚ ਨਗਰ ਨਿਗਮ ਦੇ ਚੀਫ਼ ਸੈਨੇਟੇਸ਼ਨ ਅਫਸਰ ਦੇ ਪੁੱਤਰ ਨੂੰ ਐੱਮਬੀਬੀਐੱਸ (MBBS) ਵਿੱਚ ਦਾਖ਼ਲਾ ਦਿਵਾਉਣ ਦਾ ਝਾਂਸਾ ਦੇ ਕੇ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਸਾਈਬਰ ਕ੍ਰਾਈਮ ਪੁਲਸ ਨੇ ਇਸ ਮਾਮਲੇ ਵਿੱਚ ਦੋ ਮਾਸਟਰਮਾਈਂਡ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਅਨੁਸਾਰ, ਮੁਲਜ਼ਮਾਂ ਨੇ ਮੈਡੀਕਲ ਕਾਲਜ ਵਿੱਚ ਦਾਖ਼ਲਾ ਦਿਵਾਉਣ ਦਾ ਭਰੋਸਾ ਦੇ ਕੇ ਪੀੜਤ ਪਰਿਵਾਰ ਨਾਲ ਕਥਿਤ ਤੌਰ ’ਤੇ 21 ਲੱਖ ਰੁਪਏ ਦੀ ਠੱਗੀ ਕੀਤੀ ਸੀ। ਮਾਮਲੇ ਦੀ ਜਾਂਚ ਕਰਦਿਆਂ ਪੁਲਸ ਨੇ ਲਖਨਊ ਅਤੇ ਪਟਨਾ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਕਾਰਵਾਈ ਨਾਲ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਚਾਰ ਹੋ ਗਈ ਹੈ। ਪੁਲਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਠੱਗੀ ਦੇ ਪੂਰੇ ਨੈੱਟਵਰਕ, ਪੈਸਿਆਂ ਦੇ ਲੈਣ-ਦੇਣ ਅਤੇ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਸਾਈਬਰ ਠੱਗੀ ਦੇ ਇਸ ਮਾਮਲੇ ਨੇ ਇੱਕ ਵਾਰ ਫਿਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਕਿਸੇ ਵੀ ਮੈਡੀਕਲ ਕਾਲਜ ਜਾਂ ਹੋਰ ਵਿੱਦਿਅਕ ਸੰਸਥਾ ਵਿੱਚ ਦਾਖ਼ਲਾ ਦਿਵਾਉਣ ਦੇ ਨਾਂ ’ਤੇ ਪੈਸੇ ਮੰਗਣ ਵਾਲੇ ਵਿਅਕਤੀਆਂ ਦੀ ਪੂਰੀ ਜਾਂਚ ਕਰਨੀ ਚਾਹੀਦੀ ਹੈ ਅਤੇ ਕਿਸੇ ਅਣਜਾਣ ਵਿਅਕਤੀ ’ਤੇ ਭਰੋਸਾ ਕਰਕੇ ਵੱਡੀ ਰਕਮ ਨਹੀਂ ਦੇਣੀ ਚਾਹੀਦੀ।


 


author

Sandeep Kumar

Content Editor

Related News