ਲੁਟੇਰਾ ਗਿਰੋਹ ਦੇ 2 ਮੈਂਬਰ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਣੇ ਗ੍ਰਿਫਤਾਰ
Saturday, Feb 08, 2025 - 06:10 PM (IST)
![ਲੁਟੇਰਾ ਗਿਰੋਹ ਦੇ 2 ਮੈਂਬਰ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਣੇ ਗ੍ਰਿਫਤਾਰ](https://static.jagbani.com/multimedia/2025_2image_11_03_249624469arrested.jpg)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ)–ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਆਉਂਦੇ ਜਾਂਦੇ ਰਾਹਗੀਰਾਂ ਨੂੰ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ 30 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਡੀ. ਐੱਸ. ਪੀ. ਡਿਟੈਕਟਿਵ ਫਤਿਹ ਸਿੰਘ ਬਰਾੜ ਅਤੇ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੇ ਨਿਰਦੇਸ਼ਾਂ ਅਨੁਸਾਰ ਜਦੋਂ ਏ. ਐੱਸ. ਆਈ. ਸਾਹਿਬ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਫਿਰੋਜ਼ਪੁਰ-ਮੋਗਾ ਰੋਡ ’ਤੇ ਟੀ ਪੁਆਇੰਟ ਫਰੀਦਕੋਟ ਓਵਰਬ੍ਰਿਜ ਦੇ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਡਿੰਪਲ ਉਰਫ਼ ਮਿੰਟੂ ਵਾਸੀ ਪਿੰਡ ਪੀਰਾ ਵਾਲਾ ਅਤੇ ਹੈਰੀ ਹੀਰਾ ਵਾਸੀ ਖਾਈ ਫੇਮੇ ਕੀ, ਫਿਰੋਜ਼ਪੁਰ ਏਰੀਆ ’ਚ ਆਉਂਦੇ-ਜਾਂਦੇ ਰਾਹਗੀਰਾਂ ਤੋਂ ਲੁੱਟ-ਖੋਹ ਕਰਦੇ ਹਨ ਅਤੇ ਉਨ੍ਹਾਂ ਕੋਲ ਨਾਜਾਇਜ਼ ਹਥਿਆਰ ਵੀ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਚੰਡੀਗੜ੍ਹ ਸੁਖਨਾ ਲੇਕ ਨੇੜਿਓਂ ਮਿਲਿਆ ਬੰਬ, ਸੀਲ ਕੀਤਾ ਪੂਰਾ ਇਲਾਕਾ
ਇਸ ਸਮੇਂ ਇਹ ਦੋਵੇਂ ਵਿਅਕਤੀ ਖੋਹਿਆ ਮੋਟਰਸਾਈਕਲ ਵੇਚਣ ਲਈ ਨਵਾਂ ਪੁਰਬਾ ਪਿੰਡ ’ਚ ਦਾਣਾ ਮੰਡੀ ’ਚ ਖੜ੍ਹੇ ਕਿਸੇ ਗਾਹਕ ਦਾ ਇੰਤਜ਼ਾਰ ਕਰ ਰਹੇ ਹਨ, ਜੋ ਪੁਲਸ ਪਾਰਟੀ ਵੱਲੋਂ ਤੁਰੰਤ ਦੱਸੀ ਗਈ ਜਗ੍ਹਾ ’ਤੇ ਛਾਪਾਮਾਰੀ ਕਰਦੇ ਹੋਏ ਨਾਮਜ਼ਦ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਤੋਂ ਇਕ 30 ਬੋਰ ਦਾ ਨਾਜਾਇਜ਼ ਪਿਸਤੌਲ, ਇਕ ਜ਼ਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਕੁਲਗੜ੍ਹੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਿਛਲੇ ਤੇ ਅਗਲੇ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e