ਵਿਆਹ ''ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ

Sunday, Feb 02, 2020 - 07:58 PM (IST)

ਵਿਆਹ ''ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ

ਸਿਰਸਾ, (ਲਲਿਤ)— ਸਿਰਸਾ ਦੇ ਭਾਵਦੀਨ ਟੋਲ ਪਲਾਜ਼ਾ ਕੋਲੋਂ ਕਾਰ ਤੇ ਐੱਕਸਯੂਵੀ ਗੱਡੀ ਦੀ ਆਹਮੋ-ਸਾਹਮਣੇ ਹੋਈ ਟੱਕਰ ਕਾਰਨ ਇਕ ਪਰਿਵਾਰ ਦੇ 2 ਮੈਂਬਰਾਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ 4 ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪਰਿਵਾਰ ਵਾਲੇ ਇਕ ਵਿਆਹ ਸਮਾਰੋਹ 'ਚ ਭਾਗ ਲੈਣ ਲਈ ਜਲਾਲਾਬਾਦ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਮਹਿੰਦਰ ਅਤੇ ਨੇਕ ਚੰਦ ਵਾਸੀ ਢਿੰਗਸਰਾਂ ਜ਼ਿਲ੍ਹਾ ਫਤਿਹਾਬਾਦ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਐਤਵਾਰ ਸਵੇਰੇ ਮਹਿੰਦਰ ਅਤੇ ਉਸ ਦੇ ਪਰਿਵਾਰ ਦੇ ਮੈਂਬਰ ਆਲਟੋ ਕਾਰ 'ਚ ਸਵਾਰ ਹੋ ਕੇ ਜਲਾਲਾਬਾਦ ਜਾਣ ਲਈ ਘਰੋਂ ਚੱਲੇ ਸੀ। ਸਿਰਸਾ  ਕੋਲ ਭਾਵਦੀਨ ਟੋਲ ਪਲਾਜ਼ਾ 'ਤੇ ਮਹਿੰਦਰ ਨੇ ਸੜਕ 'ਚ ਬਣੇ ਇਕ ਕਟ ਤੋਂ ਕਾਰ ਘੁੰਮਾ ਕੇ ਕੱਢਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਆਲਟੋ ਕਾਰ ਸਿਰਸਾ ਤੋਂ ਫਤਿਹਾਬਾਦ ਦੀ ਸਾਈਡ ਜਾ ਰਹੀ ਐਕਸਯੂਵੀ ਕਾਰ ਨਾਲ ਟੱਕਰਾ ਗਈ ਤੇ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ 'ਚ ਆਲਟੋ ਸਵਾਰ ਮਹਿੰਦਰ ਦੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮਹਿੰਦਰ ਅਤੇ ਨੇਕਚੰਦ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਬਾਕੀ ਜ਼ਖ਼ਮੀਆਂ ਨੂੰ ਲੋਕਾਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ। ਹਾਦਸੇ ਦੀ ਸੂਚਨਾ ਮਿਲਦੇ ਡਿੰਗ ਥਾਣਾ ਦੀ ਪੁਲਸ ਮੌਕੇ 'ਤੇ ਪੁੱਜੀ। ਪੁਲਸ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ। ਡਿੰਗ ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੇਕਚੰਦ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News