ਝਪਟਮਾਰ ਗਿਰੋਹ ਦੇ 2 ਮੈਂਬਰ ਕਾਬੂ
Tuesday, Mar 27, 2018 - 07:01 AM (IST)

ਅੰਮ੍ਰਿਤਸਰ, (ਅਰੁਣ)- ਬੀ-ਡਵੀਜ਼ਨ ਥਾਣੇ ਦੀ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਕਰਦਿਆਂ ਝਪਟਮਾਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਵੱਲ੍ਹਾ ਅਤੇ ਵਿਜੇ ਕੁਮਾਰ ਪੁੱਤਰ ਕੁਲਵੰਤ ਸਿੰਘ ਵਾਸੀ ਵੇਰਕਾ ਵਜੋਂ ਹੋਈ, ਦੇ ਕਬਜ਼ੇ 'ਚੋਂ ਵੱਖ-ਵੱਖ ਇਲਾਕਿਆਂ ਵਿਚੋਂ ਲੁੱਟ-ਖੋਹ ਕੀਤੇ 7 ਮੋਬਾਇਲ ਫੋਨ ਅਤੇ ਵਾਰਦਾਤਾਂ ਵਿਚ ਵਰਤਿਆ ਜਾਣ ਵਾਲਾ ਇਕ ਸੀ. ਟੀ. 100 ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਇਨ੍ਹਾਂ ਮੁਲਜ਼ਮਾਂ ਵੱਲੋਂ 23 ਮਾਰਚ ਦੇ ਦਿਨ ਇਕ ਰਿਕਸ਼ਾ ਸਵਾਰ ਨੌਜਵਾਨ ਅਨਿਲ ਕੁਮਾਰ ਕੋਲੋਂ ਉਸ ਦਾ ਮੋਬਾਇਨ ਫੋਨ ਖੋਹਿਆ ਗਿਆ ਸੀ, ਜੋ ਪੁਲਸ ਨੇ ਬਰਾਮਦ ਕਰ ਲਿਆ। ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਮੁਲਜ਼ਮ ਜ਼ਿਆਦਾਤਰ ਲੁੱਟ-ਖੋਹ ਦੀਆਂ ਵਾਰਦਾਤਾਂ 100 ਫੁੱਟੀ ਸੜਕ ਚਮਰੰਗ ਰੋਡ ਅਤੇ ਜੀ. ਟੀ. ਰੋਡ ਨੇੜੇ ਅੰਜਾਮ ਦਿੰਦੇ ਸਨ। ਉਨ੍ਹਾਂ ਕਿਹਾ ਕਿ ਅਦਾਲਤ ਵਿਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।