5 ਹਜ਼ਾਰ ਤੋਂ ਵੱਧ ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਰ ਸਵਾਰ ਅੜਿੱਕੇ

Saturday, Dec 05, 2020 - 04:33 PM (IST)

5 ਹਜ਼ਾਰ ਤੋਂ ਵੱਧ ਨਸ਼ੇ ਵਾਲੀਆਂ ਗੋਲੀਆਂ ਸਣੇ 2 ਕਾਰ ਸਵਾਰ ਅੜਿੱਕੇ

ਰਾਜਪੁਰਾ (ਮਸਤਾਨਾ) : ਥਾਣਾ ਸ਼ੰਭੂ ਦੀ ਪੁਲਸ ਵੱਲੋਂ ਜੀ. ਟੀ. ਰੋਡ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਕਾਰ ’ਚ ਸਵਾਰ 2 ਵਿਅਕਤੀਆਂ ਨੂੰ 5 ਹਜ਼ਾਰ ਤੋਂ ਵੱਧ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਰਜਿੰਦਰ ਸਿੰਘ ਨੇ ਪੁਲਸ ਫੋਰਸ ਸਮੇਤ ਜੀ. ਟੀ. ਰੋਡ ’ਤੇ ਪਿੰਡ ਡਾਹਰੀਆ ਮੋੜ ’ਤੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਕਾਰ ਨੂੰ ਤਲਾਸ਼ੀ ਲਈ ਰੋਕਿਆ ਗਿਆ ਤਾਂ ਉਸ ’ਚ ਸਵਾਰ 2 ਵਿਅਕਤੀਆਂ ਦੀ ਤਲਾਸ਼ੀ ਲਈ ਗਈ, ਜਿਨ੍ਹਾਂ ਕੋਲੋਂ 5880 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਹਰਮੇਲ ਸਿੰਘ, ਪਰਮੇਸ਼ਵਰ ਸਿੰਘ ਵਾਸੀ ਲੁਧਿਆਣਾ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
 


author

Babita

Content Editor

Related News