ਪਿੰਡ ਚੁਤਾਲਾ ਨੇੜੇ 2 ਲੱਖ ਦੀ ਜਾਅਲੀ ਭਾਰਤੀ ਕਰੰਸੀ ਸਣੇ 2 ਵਿਅਕਤੀ ਗ੍ਰਿਫ਼ਤਾਰ

08/12/2021 9:38:04 AM

ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਥਾਣਾ ਸਦਰ ਦੀ ਪੁਲਸ ਵੱਲੋਂ 2 ਵਿਅਕਤੀਆਂ ਨੂੰ ਜਾਅਲੀ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਚੁਤਾਲਾ ਨੇੜੇ ਪੁਲਸ ਦੀ ਟੀਮ ਗਸ਼ਤ ਕਰ ਰਹੀ ਸੀ।

ਇਸ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ 2,01,500 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਗਿਆ। ਇਹ ਮੁਲਜ਼ਮ ਭੋਲੇ-ਭਾਲੇ ਲੋਕਾਂ ਨੂੰ ਜਾਅਲੀ ਕਰੰਸੀ ਸਪਲਾਈ ਕਰਨ ਦਾ ਕਾਰੋਬਾਰ ਕਰਦੇ ਸਨ। ਐਸ. ਐਸ. ਪੀ ਧਰੂਮਨ ਐੱਚ ਨਿਮਬਾਲੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਹੋਰ ਜਾਣਕਾਰੀ ਦੇਣਗੇ।
 


Babita

Content Editor

Related News