400 ਕੈਪਸੂਲ ਤੇ 50 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Thursday, Mar 06, 2025 - 03:08 PM (IST)

ਫਾਜ਼ਿਲਕਾ (ਨਾਗਪਾਲ) : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਨਸ਼ੀਲੇ ਕੈਪਸੂਲਾਂ ਅਤੇ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੂੰ ਗਸ਼ਤ ਦੌਰਾਨ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਦੀਪੀ ਅਤੇ ਬੰਟੀ ਵਾਸੀ ਫਾਜ਼ਿਲਕਾ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਐੱਮ. ਆਰ. ਇਨਕਲੇਵ ਕੋਲ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਪੁਲਸ ਨੇ ਛਾਪੇਮਾਰੀ ਕਰਕੇ ਦੋਹਾਂ ਨੂੰ 400 ਨਸ਼ੀਲੇ ਕੈਪਸੂਲਾਂ ਅਤੇ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪੁਲਸ ਨੇ ਕਾਬੂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।