ਖਰੜ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ

Wednesday, Feb 15, 2023 - 12:33 PM (IST)

ਖਰੜ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ

ਖਰੜ (ਅਮਰਦੀਪ, ਰਣਬੀਰ) : ਚੰਡੀਗੜ੍ਹ-ਖਰੜ ਰੋਡ ’ਤੇ ਮੁੰਡੀ ਖਰੜ ਨੇੜੇ ਕਾਰ ਅਤੇ ਐਕਟਿਵਾ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਬਲੌਂਗੀ ਵਾਸੀ 2 ਵਿਅਕਤੀਆਂ ਦੀ ਮੌਤ ਹੋ ਗਈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਰਜਿੰਦਰਪਾਲ ਸਿੰਘ ਵਾਸੀ ਬਲੌਂਗੀ ਨੇ ਪੁਲਸ ਕੋਲ ਬਿਆਨ ਦਰਜ ਕਰਵਾਉਂਦਿਆਂ ਕਿਹਾ ਕਿ ਉਹ ਆਪਣੇ ਦੋਸਤ ਦੇ ਵਿਆਹ ਤੋਂ ਵਿਹਲਾ ਹੋ ਕੇ ਗਿਲਕੋ ਵੈਲੀ ਖਰੜ ਤੋਂ ਆਪਣੇ ਘਰ ਬਲੌਂਗੀ ਨੂੰ ਐਕਟਿਵਾ ’ਤੇ ਵਾਪਸ ਜਾ ਰਿਹਾ ਸੀ। ਮੁੰਡੀ ਖਰੜ ਨੇੜੇ ਉਸ ਦਾ ਜਾਣਕਾਰ ਰਾਜਵੀਰ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਬਲੌਂਗੀ ਐਕਟਿਵਾ ’ਤੇ ਜਾ ਰਹੇ ਸਨ। ਉਨ੍ਹਾਂ ਨੂੰ ਇਕ ਕਾਰ ਚਾਲਕ ਨੇ ਗਲਤ ਸਾਈਡ ਤੋਂ ਆਪਣੀ ਤੇਜ਼ ਰਫ਼ਤਾਰ ਕਾਰਨ ਨਾਲ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਦੋਵਾਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਫੇਜ਼-5 ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ। ਇਲਾਜ ਦੌਰਾਨ ਰਾਜਵੀਰ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ। ਸੰਨੀ ਐਨਕਲੇਵ ਪੁਲਸ ਚੌਂਕੀ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News