ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ 2 ਹੋਰ ਮੈਂਬਰ ਗ੍ਰਿਫ਼ਤਾਰ, ਫਿਰੌਤੀ ਰੈਕੇਟ ਦਾ ਪਰਦਾਫਾਸ਼
Sunday, Nov 05, 2023 - 03:04 AM (IST)
ਮੋਹਾਲੀ (ਪਰਦੀਪ)- ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੰਬੀਹਾ ਗੈਂਗ ਦੇ ਕੈਨੇਡਾ ਆਧਾਰਿਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ ਮੈਂਬਰ ਹਰਮਨਪ੍ਰੀਤ ਸਿੰਘ ਉਰਫ ਹੈਮੀ ਵਾਸੀ ਮਾਈ ਗੋਦੜੀ ਸਾਹਿਬ ਮੁਹੱਲਾ, ਫਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਕੋਲੋਂ 1 ਪਿਸਤੌਲ (32 ਬੋਰ) ਅਤੇ ਅਸਲਾ ਬਰਾਮਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੈਪਟਨ ਅਮਰਿੰਦਰ ਸਿੰਘ ਨੇ ਇਸ ਭਾਜਪਾ ਆਗੂ ਨੂੰ ਪਾਰਟੀ 'ਚੋਂ ਕੱਢਣ ਦੀ ਕੀਤੀ ਅਪੀਲ, ਕਾਨੂੰਨੀ ਕਾਰਵਾਈ ਦੀ ਰੱਖੀ ਮੰਗ
ਐੱਸ. ਐੱਸ. ਓ. ਸੀ. ਮੋਹਾਲੀ ਦੇ ਏ. ਆਈ. ਜੀ. ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਪੁਲਸ ਵੱਲੋਂ ਪਹਿਲਾਂ ਲਵਪ੍ਰੀਤ ਸਿੰਘ ਉਰਫ ਗਗਨ ਢਿੱਲੋਂ ਵਾਸੀ ਤਾਲ ਵਾਲੀ ਗਲੀ ਹੁੱਕੀ ਵਾਲਾ ਚੌਕ ਫਰੀਦਕੋਟ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 1 ਪਿਸਤੌਲ ਅਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਲਵਪ੍ਰੀਤ ਬੰਬੀਹਾ ਗੈਂਗ ਦਾ ਮੁੱਖ ਸਰਗਣਾ ਸੀ ਅਤੇ ਕੈਨੇਡਾ ਸਥਿਤ ਗੈਂਗਸਟਰ ਪ੍ਰਿੰਸ ਚੌਹਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਅਤੇ ਪੰਜਾਬ ਦੇ ਕਾਰੋਬਾਰੀਆਂ, ਪ੍ਰਭਾਵਸ਼ਾਲੀ ਵਿਅਕਤੀਆਂ ਅਤੇ ਗਾਇਕਾਂ ਤੋਂ ਫਿਰੌਤੀ ਲੈ ਕੇ ਪੰਜਾਬ ਵਿਚ ਵਸੂਲੀ ਦਾ ਮਾਡਿਊਲ ਚਲਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ 'ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਦਾ ਮਾਮਲਾ ਭਖਿਆ, ਉੱਠੀ ਇਹ ਮੰਗ
ਇਸ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਤਫਤੀਸ਼ ਦੌਰਾਨ ਹਰਮਨਪ੍ਰੀਤ ਸਿੰਘ ਉਰਫ ਹੈਮੀ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹੈਮੀ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਸ ਨੇ ਬੰਬੀਹਾ ਗੈਂਗ ਦੇ ਪ੍ਰਿੰਸ ਚੌਹਾਨ ਦੇ ਇਸ਼ਾਰੇ ’ਤੇ ਕੰਮ ਕਰਦਿਆਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਕੰਮ ਕਰਦੇ ਕੁਝ ਨਾਮੀ ਵਿਅਕਤੀਆਂ ਨੂੰ ਧਮਕੀਆਂ ਦਿੱਤੀਆਂ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8