ਸੁਲਤਾਨਪੁਰ ਲੋਧੀ ਪੁਲਸ ਵੱਲੋਂ 2 ਹੋਰ ਨਿਹੰਗ ਸਿੰਘ ਗ੍ਰਿਫ਼ਤਾਰ

11/24/2023 11:01:57 PM

ਸੁਲਤਾਨਪੁਰ ਲੋਧੀ (ਸੋਢੀ): ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ.ਐੱਸ.ਪੀ. ਬਬਨਦੀਪ ਸਿੰਘ ਲੁਬਾਣਾ ਨੇ ਅੱਜ ਰਾਤ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਵੱਖ-ਵੱਖ ਦਰਜ ਮਾਮਲੇ ਵਿਚ ਲੋੜੀਂਦੇ 2 ਹੋਰ ਮੁਲਜ਼ਮ ਨਿਹੰਗ ਅੱਜ ਰਾਤ ਪੁਲਸ ਨੇ ਕਾਬੂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਤੇ ਗੋਲ਼ੀਬਾਰੀ ਤੇ ਇਸ ਤੋਂ ਪਹਿਲਾਂ ਦਰਜ ਮੁਕੱਦਮੇ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਹੋਰ ਕਾਰਵਾਈ ਕਰਦੇ ਹੋਇਆ 2 ਹੋਰ ਮੁਲਜ਼ਮ ਮਨਜੀਤ ਪਾਲ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਨੰਗਲ (ਥਾਣਾ ਨਿਹਾਲ ਸਿੰਘ ਵਾਲਾ) ਜ਼ਿਲ੍ਹਾ ਮੋਗਾ ਅਤੇ ਅਰਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸੀਨਾ (ਥਾਣਾ ਸੁਰ ਸਿੰਘ ਵਾਲਾ) ਜ਼ਿਲ੍ਹਾ ਤਰਨ ਤਾਰਨ ਨੂੰ ਉਕਤ ਮੁਕੱਦਮਾ ਦਰਜ ਪਹਿਲਾਂ ਗ੍ਰਿਫ਼ਤਾਰ ਦੋਸ਼ੀਆਂ ਦੇ ਫਰਦ ਇਨਸਾਫ ਅਨੁਸਾਰ ਹਸਬ ਜ਼ਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਬਾਬਾ ਮਾਨ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਉੱਡੀ ਖ਼ਬਰ ਨੂੰ ਅਫ਼ਵਾਹ ਕਰਾਰ ਦਿੰਦੇ ਦੱਸਿਆ ਕਿ ਫਿਲਹਾਲ 5 ਮੁਲਜ਼ਮ ਕੱਲ੍ਹ ਗ੍ਰਿਫ਼ਤਾਰ ਕੀਤੇ ਸਨ ਤੇ 2 ਉਕਤ ਮੁਲਜ਼ਮ ਅੱਜ ਗ੍ਰਿਫ਼ਤਾਰ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ - Breaking News: ਜਲੰਧਰ 'ਚ ਵੱਡਾ ਹਾਦਸਾ, ਘਰ 'ਚ ਸਿਲੰਡਰ ਫਟਣ ਨਾਲ ਵਿਅਕਤੀ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਜਿਸ ’ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਲ ਦਾ ਕਬਜ਼ਾ ਹੈ, ’ਤੇ ਮੰਗਲਵਾਰ ਸਵੇਰੇ ਬੁੱਢਾ ਦਲ ਦੇ ਦੂਜੇ ਧੜੇ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਦੀ ਅਗਵਾਈ 'ਚ ਨਿਹੰਗ ਸਿੰਘ ਜਥੇਬੰਦੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਜਬਰੀ ਹਮਲਾ ਕਰਕੇ ਡੇਰੇ ਅਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਗਿਆ ਸੀ। ਇਸ ਮਗਰੋਂ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਸ ਵਿਚਾਲੇ ਮੁੱਠਭੇੜ ਹੋ ਗਈ, ਜਿਸ ਕਾਰਨ ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਹੋਈ। ਇਸ ਮੁਠਭੇੜ ਵਿਚ ਇਕ ਪੁਲਸ ਕਾਂਸਟੇਬਲ ਦੀ ਮੌਤ ਹੋ ਗਈ ਅਤੇ 5 ਹੋਰ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ। 

ਇਹ ਖ਼ਬਰ ਵੀ ਪੜ੍ਹੋ - ਬੰਬੀਹਾ ਤੇ ਬਵਾਨਾ ਗੈਂਗ ਦੇ ਬਦਮਾਸ਼ਾਂ ਤੇ ਪੁਲਸ ਵਿਚਾਲੇ ਹੋਇਆ ਐਨਕਾਊਂਟਰ

ਪ੍ਰਸ਼ਾਸਨ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਏ ਵਿਵਾਦ ਨੂੰ ਸੁਲਝਾਉਣ ਤੋਂ ਬਾਅਦ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਸਰਕਾਰ ਵੱਲੋਂ ਉਕਤ ਡੇਰੇ ਵਾਲੀ ਥਾਂ 'ਤੇ ਧਾਰਾ 145 ਲਾਗੂ ਕਰਕੇ ਇਸ ਦਾ ਪ੍ਰਬੰਧ ਸਰਕਾਰੀ ਅਧਿਕਾਰੀ ਨੂੰ ਸੌਂਪਣ ਤੋਂ ਬਾਅਦ ਹੁਣ ਗੁਰਦੁਆਰਾ ਕੰਪਲੈਕਸ ਅਤੇ ਇਸ ਨੂੰ ਜਾਣ ਵਾਲੇ ਰਸਤਿਆਂ ਤੋਂ ਪੁਲਸ ਫੋਰਸ ਨੂੰ ਹਟਾ ਦਿੱਤਾ ਗਿਆ ਹੈ। ਬੇਸ਼ੱਕ ਅਹਿਤਿਆਤ ਦੇ ਤੌਰ 'ਤੇ ਕੁਝ ਥਾਵਾਂ 'ਤੇ ਪੁਲਸ ਨਾਕੇ ਲਗਾਏ ਗਏ ਹਨ, ਦੂਜੇ ਪਾਸੇ ਆਮ ਲੋਕ ਅਜਿਹੀ ਸਥਿਤੀ ਨੂੰ ਵੇਖ ਕੇ ਸੰਤੁਸ਼ਟ ਹਨ ਅਤੇ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਸ਼ਮੂਲੀਅਤ ਕਰ ਰਹੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Anmol Tagra

This news is Content Editor Anmol Tagra