ਬੁਲੇਟ ਮੋਟਰਸਾਈਕਲ ''ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ ''ਚ ਵਿਛੇ ਸੱਥਰ

Friday, Jul 21, 2023 - 06:30 PM (IST)

ਬੁਲੇਟ ਮੋਟਰਸਾਈਕਲ ''ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ ''ਚ ਵਿਛੇ ਸੱਥਰ

ਰਈਆ (ਹਰਜੀਪ੍ਰੀਤ)- ਬੀਤੀ ਰਾਤ ਕਸਬਾ ਰਈਆ ਵਿਖੇ ਤੇਜ਼ ਰਫ਼ਤਾਰ ਬੱਸ ਵੱਲੋਂ ਟੱਕਰ ਮਾਰਨ ’ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਦਰਦਨਾਕ ਮੌਤ ਤੇ ਇਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਸਬੰਧੀ ਪੁਲਸ ਨੂੰ ਲਿਖਾਈ ਰਿਪੋਰਟ ਵਿਚ ਸਰਬਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਵਾਰਡ ਨੰਬਰ 13 ਰਈਆ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਮੇਰਾ ਭਤੀਜਾ ਹਰਮਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ, ਸਮਸ਼ੇਰ ਸਿੰਘ ਪੁੱਤਰ ਬਿਕਰਮਜੀਤ ਸਿੰਘ ਦੋਨੋਂ ਵਾਸੀ ਪੱਤੀ ਛੀਨੇਮਾਨ ਰਈਆ ਤੇ ਭੁਪਿੰਦਰ ਸਿੰਘ ਉਰਫ ਬੰਟੀ ਪੁੱਤਰ ਦੀਪ ਸਿੰਘ ਵਾਸੀ ਗਲੀ ਨੰਬਰ 13 ਕੋਟ ਖਾਲਸਾ ਅੰਮ੍ਰਿਤਸਰ ਬੁਲੇਟ ਮੋਟਰਸਾਈਕਲ ’ਤੇ ਸਵਾਰ ਨਿੱਕਾ ਰਈਆ ਦੀ ਤਰਫੋਂ ਆ ਰਹੇ ਸਨ। ਇਸ ਦੌਰਾਨ ਜਦ ਉਹ ਸਰਵਿਸ ਰੋਡ ਉਪਰ ਚੜ੍ਹਨ ਲੱਗੇ ਤਾਂ ਇਸੇ ਦੌਰਾਨ ਅੰਮ੍ਰਿਤਸਰ ਵੱਲੋਂ ਤੇਜ਼ ਰਫ਼ਤਾਰ ਬਿਨਾਂ ਹਾਰਨ ਦਿੱਤੇ ਆ ਰਹੀ ਇਕ ਗੋਲਡਨ ਟੈਂਪਲ ਟੂਰਿਸਟ ਬੱਸ ਵੱਲੋਂ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ 'ਤੇ ਸਵਾਰ ਤਿੰਨੇ ਨੌਜਵਾਨ ਸੜਕ 'ਤੇ ਡਿੱਗ ਗਏ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਇਕ ਦੀ ਮੌਕੇ 'ਤੇ ਹੋਈ ਮੌਤ

ਇਕੱਤਰ ਰਾਹਗੀਰਾਂ ਦੀ ਮਦਦ ਨਾਲ ਸਵਾਰੀ ਦਾ ਪ੍ਰਬੰਧ ਕਰ ਕੇ ਜ਼ਖ਼ਮੀਆਂ ਨੂੰ ਬਿਆਸ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਹਰਮਨਦੀਪ ਸਿੰਘ ਅਤੇ ਸਮਸ਼ੇਰ ਸਿੰਘ ਰਸਤੇ ਵਿਚ ਹੀ ਦਮ ਤੋੜ ਦਿੱਤਾ, ਜਦਕਿ ਹਸਪਤਾਲ ਪੁੱਜਣ ’ਤੇ ਡਾਕਟਰਾਂ ਵੱਲੋਂ ਤੀਸਰੇ ਨੌਜਵਾਨ ਭੁਪਿੰਦਰ ਸਿੰਘ ਦੀ ਹਾਲਤ ਗੰਭੀਰ ਹੋਣ ’ਤੇ ਉਸਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਖੰਨਾ 'ਚ ਕੁੱਤੇ ਨੇ ਬਚਾਈ ਨਗਰ ਕੌਂਸਲ ਦੇ ਪ੍ਰਧਾਨ ਦੀ ਜਾਨ, ਗੱਡੀ ਅਤੇ ਘਰ 'ਚੋਂ ਨਿਕਲੇ 5 ਸੱਪ

ਪੁਲਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਅਤੇ ਮੌਕੇ ਤੋਂ ਫ਼ਰਾਰ ਹੋਏ ਡਰਾਈਵਰ ਕੁਲਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਫੈਜਪੁਰ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਬਿਆਸ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ, ਲਿਖਿਆ- 'ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ'

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News