ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ, ਤੀਸਰਾ ਫਰਾਰ

01/24/2018 12:28:22 AM

ਬਟਾਲਾ,   (ਸੈਂਡੀ, ਬੇਰੀ)-  ਥਾਣਾ ਰੰਗੜ ਨੰਗਲ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਦਕਿ ਤੀਸਰਾ ਮੌਕੇ ਤੋਂ ਫਰਾਰ ਹੋ ਗਿਆ। 
ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਪੁਲ ਡਰੇਨ ਨੱਤ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਤਿੰਨ ਨੌਜਵਾਨਾਂ ਨੂੰ ਦੋ ਮੋਟਰਸਾਈਕਲਾਂ 'ਤੇ ਸ਼ੱਕੀ ਹਾਲਤ 'ਚ ਆਉਂਦੇ ਦੇਖ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਕ ਨੌਜਵਾਨ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਭੱਜ ਨਿਕਲਿਆ ਜਦਕਿ ਦੋ ਨੌਜਵਾਨਾਂ ਨੂੰ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ ਜਿਨ੍ਹਾਂ ਨੇ ਆਪਣਾ ਨਾਂ ਕ੍ਰਮਵਾਰ ਅਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਦੱਸੇ ਹਨ। ਏ. ਐੱਸ. ਆਈ. ਨੇ ਅੱਗੇ ਦੱਸਿਆ ਕਿ ਉਕਤ ਦੋਵਾਂ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਸਬੰਧੀ ਪੁੱਛਗਿੱਛ ਕਰਨ 'ਤੇ ਉਕਤ ਨੌਜਵਾਨ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ, ਜਿਸ ਕਰ ਕੇ ਦੋਵੇਂ ਮੋਟਰਸਾਈਕਲ ਚੋਰੀ ਦੇ ਪਾਏ ਗਏ। ਏ. ਐੱਸ. ਆਈ. ਅਨੁਸਾਰ ਇਸ ਤੋਂ ਬਾਅਦ ਦੋਵਾਂ ਨੂੰ ਪੁਲਸ ਮੁਲਾਜ਼ਮਾਂ ਨੇ ਗ੍ਰਿਫਤਾਰ ਕਰਦਿਆਂ ਚੋਰੀ ਦੇ ਮੋਟਰਸਾਈਕਲ ਕਬਜ਼ੇ 'ਚ ਲੈ ਲਏ ਅਤੇ ਉਕਤ ਦੋਵਾਂ ਸਮੇਤ ਇਨ੍ਹਾਂ ਦੇ ਫਰਾਰ ਹੋਏ ਤੀਸਰੇ ਸਾਥੀ ਹਰਪ੍ਰੀਤ ਸਿੰਘ ਪੁੱਤਰ ਲਾਡੀ ਵਾਸੀਆਨ ਪਿੰਡ ਐਨੋਕੋਟ ਵਿਰੁੱਧ ਵੀ ਥਾਣਾ ਰੰਗੜ ਨੰਗਲ 'ਚ ਕੇਸ ਦਰਜ ਕਰ ਲਿਆ ਹੈ। 


Related News